ਵਿਧਾਇਕ ਗੋਲਡੀ ਵੱਲੋਂ ਸਿੰਘੂ ਬਾਰਡਰ ਵੱਲ ਪੈਦਲ ਮਾਰਚ ਸ਼ੁਰੂ

ਵਿਧਾਇਕ ਗੋਲਡੀ ਵੱਲੋਂ ਸਿੰਘੂ ਬਾਰਡਰ ਵੱਲ ਪੈਦਲ ਮਾਰਚ ਸ਼ੁਰੂ

ਕਾਫਲੇ ਨਾਲ ਸੰਭੂ ਤੋਂ ਸਿੰਘੂ ਬਾਰਡਰ ਤੱਕ ਪੈਦਲ ਮਾਰਚ ਸ਼ੁਰੂ ਕਰਦੇ ਹੋਏ ਵਿਧਾਇਕ ਗੋਲਡੀ।

ਨਿੱਜੀ ਪੱਤਰ ਪ੍ਰੇਰਕ

ਧੂਰੀ, 25 ਜੁਲਾਈ

ਧੂਰੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਧਰਨਾਕਾਰੀ ਕਿਸਾਨਾਂ ਦੇ ਹੱਕ ’ਚ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਧੂਰੀ ਤੋਂ ਇੱਕ ਵੱਡਾ ਕਾਫ਼ਲਾ ਲੈ ਕੇ ਸ਼ੰਭੂ ਤੋਂ ਸਿੰਘੂ ਬਾਰਡਰ ਤੱਕ ਪੈਦਲ ਰੋਸ ਮਾਰਚ ਸ਼ੁਰੂ ਕੀਤਾ ਹੈ। ਇਸ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਮੇਸ਼ਾਂ ਆਪਣਾ ਬਣਦਾ ਯੋਗਦਾਨ ਪਾਇਆ ਹੈ ਜਿਸ ਤਹਿਤ ਉਹ ਪਹਿਲਾਂ ਵੀ ਧੂਰੀ ਤੋਂ ਲੈ ਕੇ ਟਿਕਰੀ ਬਾਰਡਰ ਤਕ ਪੈਦਲ ਯਾਤਰਾ ਕਰ ਚੁੱਕੇ ਹਨ ਅਤੇ ਉੁਹ ਹੂਣ ਕਿਸਾਨ ਅੰਦੋਲਨ ਨੂੰ ਸਮਰਪਿਤ ਸ਼ੰਭੂ ਬਾਰਡਰ ਤੋਂ ਲੈ ਕੇ ਸਿੰਘੋ ਬਾਰਡਰ ਤੱਕ ਪੈਦਲ ਰੋਸ ਮਾਰਚ ਆਪਣੇ ਪਰਿਵਾਰ ਸਮੇਤ ਅਤੇ ਹਲਕਾ ਵਾਸੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ।

ਇਸ ਮੌਕੇ ਵਿਧਾਇਕ ਗੋਲਡੀ ਦੀ ਧਰਮ ਪਤਨੀ ਸਿਮਰਤ ਕੌਰ ਖੰਗੂੜਾ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਕਾਂਗਰਸ ਦੇ ਬਲਾਕ ਪ੍ਰਧਾਨ ਕੁੁਨਾਲ ਗਰਗ, ਇੰਦਰਪਾਲ ਸਿੰਘ ਗੋਲਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਕੁਮਾਰ ਜੌਲੀ ਤਾਈਲ, ਜਗਤਾਰ ਸਿੰਘ ਤਾਰਾ ਬੇਨੜਾ, ਅੱਛਰਾ ਸਿੰਘ ਭਲਵਾਨ, ਸਰਪੰਚ ਮਨਦੀਪ ਸਿੰਘ ਰੁਲਦੂ ਸਿੰਘ ਵਾਲਾ ਅਤੇ ਹਲਕੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All