ਲਹਿਰਾਗਾਗਾ: ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਪਰੰਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਲਕਾ ਲਹਿਰਾਗਾਗਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪੰਜਾਬ ਦੇ ਪਾਰਟੀ ਅਬਜ਼ਰਵਰ ਜਰਨੈਲ ਸਿੰਘ ਨਾਲ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਿਰਫ ਆਮ ਆਦਮੀ ਪਾਰਟੀ ਹੀ ਨਹੀਂ ਬਲਕਿ ਦੇਸ਼ ਦਾ ਬੱਚਾ ਬੱਚਾ ਅਰਵਿੰਦ ਕੇਜਰੀਵਾਲ ਨਾਲ ਖੜ੍ਹਾ ਹੈ। ਵਿਧਾਇਕ ਗੋਇਲ ਨੇ ਸ਼੍ਰੀਮਤੀ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤ ਕੇ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਏਗੀ। -ਪੱਤਰ ਪ੍ਰੇਰਕ