DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bharaj Inaugurates New Bus Stand: ਵਿਧਾਇਕਾ ਨੇ ਨਾਨਕਪੁਰਾ ’ਚ ਬੱਸ ਅੱਡੇ ਦਾ ਉਦਘਾਟਨ ਕੀਤਾ

ਕਰੀਬ 6.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅੱਡਾ ਲੋਕਾਂ ਨੂੰ ਸਮਰਪਿਤ

  • fb
  • twitter
  • whatsapp
  • whatsapp
featured-img featured-img
ਵਿਧਾਇਕਾ ਨਰਿੰਦਰ ਕੌਰ ਭਰਾਜ ਨਵੇਂ ਬਣੇ ਬੱਸ ਅੱਡੇ ਦਾ ਉਦਘਾਟਨ ਕਰਦੇ ਹੋਏ। -ਫੋਟੋ: ਲਾਲੀ
Advertisement

ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇੱਥੋਂ ਅੱਡੇ ਦਾ ਉਦਘਾਟਨ ਕੀਤਾ। ਲੋਕਾਂ ਦੀ ਸਹੂਲਤ ਲਈ ਇਹ ਬੱਸ ਸਟੈਂਡ ਕਰੀਬ 6.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਅਤੇ ਯਾਤਰੀਆਂ ਨੂੰ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੱਸ ਅੱਡਾ ਪਿੰਡ ਦੇ ਲੋਕਾਂ ਤੇ ਖ਼ਾਸ ਕਰਕੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਵਿਧਾਇਕਾ ਨੇ ਕਿਹਾ ਕਿ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਦੇ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਵਰਗ ਨੂੰ ਸੁਵਿਧਾਵਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵਸਨੀਕਾਂ ਨੇ ਵਿਧਾਇਕਾ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਅੱਡੇ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਦੇ ਤਿਆਰ ਹੋਣ ਨਾਲ ਯਾਤਰੀਆਂ ਨੂੰ ਮੌਸਮੀ ਤਕਲੀਫਾਂ ਤੋਂ ਵੀ ਰਾਹਤ ਮਿਲੇਗੀ। ਇਸ ਸਮਾਗਮ ਦੌਰਾਨ ਵੱਖ-ਵੱਖ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
Advertisement
×