ਵਿਧਾਇਕਾ ਨੇ ਪਾਰਕ ਅਤੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੇ ਤੂਰ ਪੱਤੀ ਵਿੱਚ 1. 25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾ. ਬੀ ਆਰ ਅੰਬੇਡਕਰ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮਾਂ...
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੇ ਤੂਰ ਪੱਤੀ ਵਿੱਚ 1. 25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾ. ਬੀ ਆਰ ਅੰਬੇਡਕਰ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ।
ਉਦਘਾਟਨੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਤੂਰ ਪੱਤੀ ਵਿੱਚ ਬਣਾਏ ਗਏ ਪਾਰਕ ਵਿੱਚ ਬਜ਼ੁਰਗਾਂ ਦੀ ਸਹੂਲਤ ਲਈ ਬੈਂਚ, ਨੌਜਵਾਨਾਂ ਲਈ ਕਸਰਤ ਅਤੇ ਬੱਚਿਆਂ ਲਈ ਖੇਡਣ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਪਾਰਕ ਨਾਲ ਤੂਰ ਪੱਤੀ ਦੀ ਦਿੱਖ ਅਤੇ ਸੁੰਦਰਤਾ ਵੀ ਵਧੇਗੀ। ਉਨ੍ਹਾਂ ਕਿਹਾ ਕਿ ਨਵੀਂ ਬਣਾਈ ਗਈ ਲਾਇਬ੍ਰੇਰੀ ਵਿੱਚ ਨੌਜਵਾਨ ਪੀੜ੍ਹੀ ਦੇ ਪੜਨ ਲਈ ਆਧੁਨਿਕ ਤਕਨੀਕ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਇਸ ਮੌਕੇ ਅਜੈ ਗਰਗ ਐਕਸੀਅਨ, ਆਸ਼ੀਸ਼ ਕੁਮਾਰ ਈਓ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ ਔਜਲਾ ਪ੍ਰਧਾਨ, ਚੇਅਰਮੈਨ ਜਗਸੀਰ ਸਿੰਘ ਝਨੇੜੀ, ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰੀ, ਚਰਨ ਸਿੰਘ ਚੋਪੜਾ, ਸਤਨਾਮ ਸਿੰਘ ਸੰਧੂ, ਸੁਖਦੇਵ ਸਿੰਘ ਭਵਾਨੀਗੜ੍ਹ, ਗੁਰਤੇਜ ਸਿੰਘ ਕਾਦਰਾਬਾਦ, ਕੇਵਲ ਸਿੰਘ ਸਿੱਧੂ, ਜਗਤਾਰ ਸਿੰਘ ਤੂਰ, ਲਖਵਿੰਦਰ ਸਿੰਘ ਫੱਗੂਵਾਲਾ, ਵਿੱਕੀ ਕਲੇਰ, ਗੁਰਮੀਤ ਸਿੰਘ, ਬਲਕਾਰ ਸਿੰਘ ਅਤੇ ਜਸਪਾਲ ਕੌਰ ਆਦਿ ਹਾਜ਼ਰ ਸਨ।

