ਵਿਧਾਇਕਾ ਵੱਲੋਂ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਬਾਲਦ ਕਲਾਂ ਵਿੱਚ 6:63 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਹੋਣ ਵਾਲੀਆਂ 21 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਤੇਜ਼ ਕਰਦਿਆਂ ਅੱਜ ਭਵਾਨੀਗੜ੍ਹ-ਭੱਟੀਵਾਲ ਰੋਡ ਤੋਂ ਬਲਿਆਲ, ਬਾਲਦ ਖ਼ੁਰਦ, ਬਾਲਦ ਕਲਾਂ, ਤੁਰੀ, ਮਾਝੀ, ਮਾਝਾ, ਬੀਂਬੜ, ਬੀਂਬੜੀ, ਡੇਹਲੇਵਾਲ, ਭੜੋ ਤੱਕ ਪਿੰਡਾਂ ਨੂੰ ਜੋੜਨ ਵਾਲੀ ਸੜਕ, ਨਰੈਣਗੜ ਫਿਰਨੀ, ਫੁੰਮਣਵਾਲ ਤੋਂ ਬੀਂਬੜੀ, ਘਰਾਚੋਂ ਕੁਟੀਆ ਤੋਂ ਨਾਗਰਾ ਆਦਿ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਹੋਣ ਨਾਲ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਜਾਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੌਰਾਨ ਘਰਾਂ ਦੀ ਬਿਜਲੀ ਮੁਫ਼ਤ ਅਤੇ ਖੇਤੀ ਮੋਟਰਾਂ ਲਈ ਦਿਨ ਦੀ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖੀ ਗਈ ਹੈ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਪਿੰਡ ਬਾਲਦ ਕਲਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਵੱਲੋਂ ਰੱਖੀਆਂ ਮੰਗਾਂ ਨੂੰ ਵੀ ਪੂਰਾ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ, ਜਗਸੀਰ ਸਿੰਘ ਝਨੇੜੀ ਚੇਅਰਮੈਨ, ਗੁਰਪ੍ਰੀਤ ਸਿੰਘ ਚੰਨੋਂ, ਜਸਪਾਲ ਸਿੰਘ ਮੱਟਰਾਂ, ਲਖਵਿੰਦਰ ਸਿੰਘ ਫੱਗੂਵਾਲਾ, ਕਰਨੈਲ ਸਿੰਘ ਮਾਝੀ ਆਦਿ ਹਾਜ਼ਰ ਸਨ।