ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕਾ ਵੱਲੋਂ ਤਿੰਨ ਪਿੰਡਾਂ ’ਚ ਖੇਡ ਮੈਦਾਨਾਂ ਦੇ ਨੀਂਹ ਪੱਥਰ

ਪਿੰਡ ਮੰਗਵਾਲ, ਭਿੰਡਰਾਂ ਤੇ ਬਾਲੀਆਂ ਵਿੱਚ 1.05 ਕਰੋਡ਼ ਦੀ ਲਾਗਤ ਨਾਲ ਬਣਨਗੇ ਖੇਡ ਮੈਦਾਨ: ਭਰਾਜ
ਸੰਗਰੂਰ ਨੇੜਲੇ ਪਿੰਡ ਬਾਲੀਆਂ ਵਿੱਚ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। -ਫੋਟੋ: ਲਾਲੀ
Advertisement

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਹਰ ਪਿੰਡ ਖੇਡ ਮੈਦਾਨ  ਮੁਹਿੰਮ ਤਹਿਤ ਤਿੰਨ ਪਿੰਡਾਂ ਮੰਗਵਾਲ, ਭਿੰਡਰਾਂ ਅਤੇ ਬਾਲੀਆਂ ਵਿੱਚ ਕਰੀਬ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹਰ ਪਿੰਡ ਖੇਡ ਮੈਦਾਨ ਮੁਹਿੰਮ ਤਹਿਤ ਪਿੰਡ ਮੰਗਵਾਲ ਵਿੱਚ 58.34 ਲੱਖ ਰੁਪਏ, ਪਿੰਡ ਬਾਲੀਆਂ ਵਿੱਚ 18.57 ਲੱਖ ਰੁਪਏ ਅਤੇ ਪਿੰਡ ਭਿੰਡਰਾਂ ਵਿੱਚ 27.80 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨ ਬਣਨਗੇ। ਇਨ੍ਹਾਂ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਲਈ ਵੱਖ-ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ ਜਿਨ੍ਹਾਂ ਨੇ ਇਸ ਕਦਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Advertisement

Advertisement
Show comments