ਵਿਧਾਇਕ ਨੇ ਸੜਕ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲਗਪਗ 6.1 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮਾਲੇਰਕੋਟਲਾ-ਜਰਗ ਵਾਇਆ ਖੰਨਾ ਤੋਂ ਆਦਮਵਾਲ ਤੱਕ ਦੇ ਕੱਚੇ ਰਸਤੇ ਦੇ ਨਿਰਮਾਣ ਲਈ ਪ੍ਰਾਜੈਕਟ ਦਾ ਨੀਂਹ ਪੱਥਰ...
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲਗਪਗ 6.1 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮਾਲੇਰਕੋਟਲਾ-ਜਰਗ ਵਾਇਆ ਖੰਨਾ ਤੋਂ ਆਦਮਵਾਲ ਤੱਕ ਦੇ ਕੱਚੇ ਰਸਤੇ ਦੇ ਨਿਰਮਾਣ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ 5.60 ਕਿਲੋਮੀਟਰ ਲੰਮੀ ਇਹ ਸੜਕ ਮਾਲੇਰਕੋਟਲਾ ਬਾਈਪਾਸ ਦੇ ਤੌਰ ’ਤੇ ਮਾਲੇਰਕੋਟਲਾ-ਆਦਮਵਾਲ ਸੜਕ, ਮਾਲੇਰਕੋਟਲਾ-ਧੁੂਰੀ ਸੜਕ, ਮਾਲੇਰਕੋਟਲਾ-ਨਾਭਾ ਅਤੇ ਮਾਲੇਰਕੋਟਲਾ-ਜਰਗ ਖੰਨਾ ਸੜਕ ਨੂੰ ਜੋੜਦਿਆਂ ਰਾਣਵਾਂ ਨੂੰ ਸਿੱਧੇ ਤੌਰ ’ਤੇ ਜੋੜੇਗੀ। ਇਸ ਸੜਕ ਦੇ ਨਿਰਮਾਣ ਨਾਲ ਮਾਲੇਰਕੋਟਲਾ ਸ਼ਹਿਰ ਵਿੱਚ ਲੋਕਾਂ ਨੂੰ ਟਰੈਫਿਕ ਸਮੱਸਿਆ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਲਈ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ ਕਰੀਬ 43 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਐੱਸ ਡੀ ਓ ਇੰਜਨੀਅਰ ਬਲਪ੍ਰੀਤ ਸਿੰਘ, ਰਾਜੀਵ ਅਤੇ ਸੁਖਵਿੰਦਰ ਸਿੰਘ ਹਥੋਆ ਆਦਿ ਮੌਜੂਦ ਸਨ।

