DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕਾ ਵੱਲੋਂ 3.64 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ

ਪਿੰਡ ਘਰਾਚੋਂ ਵਿੱਚ ਚਾਰ ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ
  • fb
  • twitter
  • whatsapp
  • whatsapp
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 6 ਜੁਲਾਈ

Advertisement

ਪਿੰਡ ਘਰਾਚੋਂ ਵਿੱਤ ਚਾਰ ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਿਤ ਕਰਨ ਲਈ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਰੀਬ 3 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਲਕਾ ਵਿਧਾਇਕਾ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫ਼ੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫ਼ਾਈ ਲਈ ਕੰਮ ਲਗਾਤਾਰ ਜਾਰੀ ਹਨ।

ਵਿਧਾਇਕਾ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁੱਟੀ ਲੱਗਦੀ ਹੈ ਤਾਂ ਫੌਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰਾਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਐਕਸੀਅਨ ਪੁਨੀਤ ਸ਼ਰਮਾ, ਐੱਸ.ਡੀ.ਓ. ਜਤਿਨ ਸਿੰਗਲਾ, ਚੇਅਰਮੈਨ ਜਗਸੀਰ ਸਿੰਘ ਝਨੇੜੀ, ਸਰਪੰਚ ਦਲਜੀਤ ਸਿੰਘ, ਜੇ.ਈ. ਸ਼ਰਨਪ੍ਰੀਤ ਤੇ ਜਗਬੀਰ ਸਿੰਘ ਸਮੇਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

ਕੈਬਨਿਟ ਮੰਤਰੀ ਵੱਲੋਂ 1.25 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਦੇ ਤਿੰਨ ਕਿਲੋਮੀਟਰ ਦੂਰ ਪਿੰਡ ਕੋਟੜਾ ਲਹਿਲ ਅਤੇ ਬਖੋਰਾ ਕਲਾਂ ਵਿੱਚ ਕਰੀਬ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਖਾਲੇ ਤੇ ਜ਼ਮੀਨਦੋਜ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ, ਜਿਸ ਸਬੰਧੀ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਕੋਟੜਾ ਲਹਿਲ ’ਚ ਕਰੀਬ 89 ਲੱਖ ਨਾਲ ਸਿੰਜਾਈ ਪਾਈਪ ਲਾਈਨ ਪਾਈ ਜਾਣੀ ਹੈ, ਜਿਸ ਨਾਲ ਕਰੀਬ 515 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ ਅਤੇ ਇਸ ਪਾਈਪ ਲਾਈਨ ਦੀ ਲੰਬਾਈ ਕਰੀਬ 18,392 ਫੁੱਟ ਹੋਵੇਗੀ। ਇਸੇ ਤਰ੍ਹਾਂ ਪਿੰਡ ਬਖ਼ੋਰਾ ਕਲਾਂ ਵਿੱਚ ਕਰੀਬ 36 ਲੱਖ ਦੀ ਲਾਗਤ ਨਾਲ ਖਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀ ਲੰਬਾਈ ਕਰੀਬ 8113 ਫੁੱਟ ਹੋਵੇਗੀ ਅਤੇ ਇਸ ਨਾਲ ਕਰੀਬ 92 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਸ ਦੌਰਾਨ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਐੱਸ.ਈ. ਸੁਖਜੀਤ ਸਿੰਘ ਭੁੱਲਰ, ਐਕਸੀਅਨ ਕਿਰਨਦੀਪ ਕੌਰ, ਸਰਪੰਚ ਗੁਰਲਾਲ ਸਿੰਘ ਬਖੋਰਾਂ ਕਲਾਂ, ਸਰਬਜੀਤ ਸਿੰਘ, ਨਿਰਭੈਅ ਸਿੰਘ ਗੁਰਜੰਟ ਸਿੰਘ ਪਿੰਡ ਕੋਟੜਾ ਲਹਿਲ ਸਮੇਤ ਪਤਵੰਤੇ ਹਾਜ਼ਰ ਸਨ।

 

Advertisement
×