ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਮਰਗੜ੍ਹ: ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਅਮਰਗੜ੍ਹ ਅਧੀਨ ਪੈਂਦੇ 107 ਪਿੰਡਾਂ ਵਿੱਚ 149 ਛੱਪੜਾਂ ਦੀ ਸਾਫ-ਸਫਾਈ ,05...
Advertisement

ਅਮਰਗੜ੍ਹ: ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਅਮਰਗੜ੍ਹ ਅਧੀਨ ਪੈਂਦੇ 107 ਪਿੰਡਾਂ ਵਿੱਚ 149 ਛੱਪੜਾਂ ਦੀ ਸਾਫ-ਸਫਾਈ ,05 ਪੇਂਡੂ ਲਾਇਬੇਰਰੀਆਂ ,30 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਮਰਗੜ੍ਹ ਬਲਾਕ ਦੇ ਪਿੰਡ ਗੁਆਰਾ, ਰੁੜਕੀ ਕਲਾਂ, ਨਾਰੀਕੇ ਕਲਾਂ ਅਤੇ ਨਾਰੀਕੇ ਖੁਰਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ ‘ਨਸ਼ਾ-ਮੁਕਤ ਪੰਜਾਬ’ ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ’ਤੇ ਜੁੜ ਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। -ਪੱਤਰ ਪ੍ਰੇਰਕ 

Advertisement
Advertisement
Show comments