ਵਿਧਾਇਕ ਨੇ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਭੇਜੀ
ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤੀ ਪਸ਼ੂ ਫੀਡ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਭੇਜਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ...
Advertisement
ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤੀ ਪਸ਼ੂ ਫੀਡ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਭੇਜਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਸ੍ਰੀ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫ਼ਸਲਾਂ ਅਤੇ ਬਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ। ਇਸ ਮੌਕੇ ਐੱਮਡੀ ਤਾਰਾ ਹੈਲਥ ਫੂਡ ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿੱਕੀ ਸ਼ਰਮਾ ਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਹਰਪ੍ਰੀਤ ਸਿੰਘ ਰੂਪਰਾਏ ਆਦਿ ਹਾਜ਼ਰ ਸਨ।
Advertisement
Advertisement