ਕੰਮ ਘੱਟ ਮਿਲਣ ਕਾਰਨ ਮਨਰੇਗਾ ਮਜ਼ਦੂਰ ਪ੍ਰੇਸ਼ਾਨ
ਕੰਮਾਂ ’ਤੇ ਲਾੲੀ ਰੋਕ ਹਟਾੳੁਣ ਦੀ ਮੰਗ
Advertisement
ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਨੇੜਲੇ ਪਿੰਡ ਤੁੰਗਾਂ ਵਿੱਚ ਪ੍ਰਧਾਨ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਸੀਟੂ ਦੇ ਆਗੂ ਕਾਮਰੇਡ ਸਤਵੀਰ ਸਿੰਘ ਤੁੰਗਾਂ ਨੇ ਕਿਹਾ ਕਿ ਲੰਮੇ ਸੰਘਰਸ਼ ਤੋਂ ਬਾਅਦ ਭਾਵੇਂ ਮਨਰੇਗਾ ਮਜ਼ਦੂਰਾਂ ਦਾ ਕੰਮ 150 ਦਿਨ ਹੋ ਗਿਆ ਹੈ ਪਰ ਮਨਰੇਗਾ ਮਜ਼ਦੂਰਾਂ ਨੂੰ ਕੰਮ ਲੈਣ ਵਿਚ ਕਾਫੀ ਦਿੱਕਤ ਆ ਰਹੀ ਹੈ ਕਿਉਂਕਿ ਜ਼ਿਆਦਾਤਰ ਕੰਮਾਂ ’ਤੇ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ ਹੁਣ ਮਜ਼ਦੂਰਾਂ ਨੂੰ ਪਹਿਲਾਂ ਤੋਂ ਵੀ ਅੱਧੇ ਸਮੇਂ ਲਈ ਕੰਮ ਮਿਲ ਰਿਹਾ ਹੈ ਅਤੇ ਮਜ਼ਦੂਰ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਕੰਮਾਂ ’ਤੇ ਲਗਾਈ ਰੋਕ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕੰਮਾਂ ’ਤੇ ਲਗਾਈ ਗਈ ਰੋਕ ਤੁਰੰਤ ਨਾਂ ਹਟਾਈ ਗਈ ਤਾਂ ਮਜ਼ਦੂਰ ਸੜਕਾਂ ਉੱਤੇ ਉੱਤਰਨ ਲਈ ਮਜਬੂਰ ਹੋਣਗੇ। ਇਸ ਮੌਕੇ ਹਰਦਿਆਲ ਸਿੰਘ, ਕਾਲਾ ਸਿੰਘ, ਬੇਅੰਤ ਸਿੰਘ, ਦਰਸ਼ਨ ਕੌਰ, ਸੁਖਪਾਲ ਕੌਰ, ਗੁਰਮੀਤ ਕੌਰ, ਚਿੰਤ ਕੌਰ, ਮੁਖਤਿਆਰ ਕੌਰ ਅਤੇ ਜੀਤ ਕੌਰ ਮੌਜੂਦ ਸਨ।
Advertisement
Advertisement
