ਜ਼ਿਲ੍ਹਾ ਸੰਗਰੂਰ ਦੇ ਪਾੜ੍ਹਿਆਂ ਮਿਲੇ ਮੋਬਾਈਲ ਫੋਨ

ਜ਼ਿਲ੍ਹਾ ਸੰਗਰੂਰ ਦੇ ਪਾੜ੍ਹਿਆਂ ਮਿਲੇ ਮੋਬਾਈਲ ਫੋਨ

ਸਿੱਖਿਆ ਮੰਤਰੀ ਵਿਦਿਆਰਥਣ ਨੂੰ ਮੋਬਾਈਲ ਫੋਨ ਦਿੰਦੇ ਹੋਏ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਅੱਜ ਕੌਮਾਂਤਰੀ ਯੁਵਕ ਦਿਹਾੜੇ ਮੌਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਦੇ ਪਹਿਲੇ ਪੜਾਅ ’ਚ ਤਕਰੀਬਨ 92 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ’ਚ ਪੜ੍ਹਦੇ ਬਾਰ੍ਹਵੀਂ ਕਲਾਸ ਦੇ 1 ਲੱਖ 74 ਹਜ਼ਾਰ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਲਈ ਫਾਇਦੇਮੰਦ ਸਾਬਤ ਹੋਣਗੇ। ਇਸ ਮੌਕੇ ਦਲਵੀਰ ਸਿੰਘ ਗੋਲਡੀ ਵਿਧਾਇਕ ਧੂਰੀ, ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All