ਜਬਰ ਵਿਰੋਧੀ ਰੈਲੀ ਲਈ ਲਾਮਬੰਦੀ
ਜਨਤਕ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ’ਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਦੀ ਹਮਾਇਤ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਵੀ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਵਲੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਜ਼ਿਲ੍ਹਾ ਸਕੱਤਰ...
Advertisement
ਜਨਤਕ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ’ਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਦੀ ਹਮਾਇਤ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਵੀ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਵਲੋਂ ਨੇੜਲੇ ਪਿੰਡ ਬਡਰੁੱਖਾਂ ਵਿੱਚ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਦੀ ਅਗਵਾਈ ਹੇਠ ਮੀਟਿੰਗ ਕਰਕੇ ਕਿਸਾਨਾਂ ਨੂੰ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਦਰਸ਼ਨ ਸਿੰਘ ਕੁੰਨਰਾਂ ਨੇ ਦੱਸਿਆ ਕਿ 25 ਜੁਲਾਈ ਨੂੰ ਪੂਰੇ ਪੰਜਾਬ ਭਰ ਤੋਂ ਇਨਸਾਫ ਪਸੰਦ ਲੋਕ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਸੰਗਰੂਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣਗੇ ਅਤੇ ਉੱਥੋਂ ਬਰਨਾਲਾ ਕੈਂਚੀਆਂ ਤੱਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਰੈਲੀ ਦੀਆਂ ਪੂਰੇ ਪੰਜਾਬ ਵਿੱਚ ਜੋਰ ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਹ ਰੈਲੀ ਇਤਿਹਾਸਕ ਹੋ ਨਿਬੜੇਗੀ। ਮੀਟਿੰਗ ਵਿੱਚ ਬਡਰੁੱਖਾਂ ਇਕਾਈ ਦੇ ਪ੍ਰਧਾਨ ਅਮਰਜੀਤ ਸਿੰਘ, ਜ਼ਿਲ੍ਹਾ ਆਗੂ ਜੁਝਾਰ ਸਿੰਘ ਬਡਰੁੱਖਾਂ, ਸੁਖਦੇਵ ਸਿੰਘ ਉਭਾਵਾਲ, ਪਰਵਿੰਦਰ ਸਿੰਘ ਮਿੰਟੂ, ਬਹਾਦਰ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ ਅਤੇ ਪਾਲ ਸਿੰਘ ਹਾਜ਼ਰ ਸਨ।
Advertisement
Advertisement