ਪੱਤਰ ਪ੍ਰੇਰਕ
ਭਵਾਨੀਗੜ੍ਹ, 25 ਜੁਲਾਈ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕਰਮ ਸਿੰਘ ਬਲਿਆਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ ਵਿਖੇ ਹੋਈ, ਜਿਸ ਵਿੱਚ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਮੌਕੇ ਭਾਰਤ ਬੰਦ ਦੇ ਸੱਦੇ ’ਤੇ ਸੰਗਰੂਰ ਵਿਖੇ ਰੇਲ ਰੋਕਣ ਵਿੱਚ ਸ਼ਮੂਲੀਅਤ ਕਰਨ ਦੀ ਵਿਊਂਤਬੰਦੀ ਬਣਾਈ ਗਈ।
ਇਸ ਮੌਕੇ ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਜਵਾਲਾ ਸਿੰਘ ਘਨੌੜ, ਜਰਨੈਲ ਸਿੰਘ, ਬਹਾਦਰ ਸਿੰਘ ਘਰਾਚੋਂ, ਮੱਖਣ ਸਿੰਘ ਅਕਬਰਪੁਰ, ਕੁਲਵਿੰਦਰ ਸਿੰਘ ਭਵਾਨੀਗੜ੍ਹ ਅਤੇ ਸਰਬਜੀਤ ਸਿੰਘ ਕਪਿਆਲ ਵੱਲੋਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਤੋਂ ਭੱਜਣ ਅਤੇ ਐਮਐਸਪੀ ਸਬੰਧੀ ਕਮੇਟੀ ਵਿੱਚੋਂ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।