ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਸਬੰਧੀ ਬਹਾਦਰਪੁਰ ’ਚ ਲਾਮਬੰਦੀ

ਪੁਲੀਸ ਜਬਰ ਦਾ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ: ਲੌਂਗੋਵਾਲ
ਬਹਾਦਰਪੁਰ ਵਿੱਚ ਮੀਟਿੰਗ ਦੌਰਾਨ ਮੌਜੂਦ ਕਿਸਾਨ। -ਫੋਟੋ: ਸੱਤੀ
Advertisement

ਪੰਜਾਬ ਦੀਆਂ ਕਿਸਾਨ ਮਜ਼ਦੂਰ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਸੰਗਰੂਰ ਦੀ ਦਾਣਾ ਮੰਡੀ ਵਿਖੇ 25 ਜੁਲਾਈ ਨੂੰ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਨੇੜਲੇ ਪਿੰਡ ਬਹਾਦਰਪੁਰ ਵਿਖੇ ਰੈਲੀ ਕਰਕੇ ਲਾਮਬੰਦੀ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਤੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਪੁਲੀਸ ਅਤੇ ਗੁੰਡਾ ਅਨਸਰਾਂ ਨੂੰ ਦਿੱਤੀ ਹੱਲਾਸ਼ੇਰੀ ਕਾਰਨ ਸੂਬੇ ਵਿੱਚ ਆਏ ਦਿਨ ਜਿੱਥੇ ਪੁਲੀਸ ਜਬਰ ਵਧ ਰਿਹਾ ਹੈ, ਉੱਥੇ ਹੀ ਗੁੰਡਾਗਰਦੀ ਦੀਆਂ ਘਟਨਾਵਾਂ ਵੀ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਆਗੂ ਨਿਰਭੈ ਸਿੰਘ ਖਾਈ ’ਤੇ ਕੀਤੇ ਕਾਤਲਾਨਾ ਹਮਲਾ ਦੇ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਜਬਰ ਤੇ ਧੱਕੇਸ਼ਾਹੀ ਖ਼ਿਲਾਫ਼ 25 ਜੁਲਾਈ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਮਲਕੀਤ ਸਿੰਘ, ਇਕਾਈ ਬਹਾਦਰਪੁਰ ਦੇ ਪ੍ਰਧਾਨ ਸਤਵਿੰਦਰ ਸਿੰਘ, ਯੂਥ ਵਿੰਗ ਦੇ ਆਗੂ ਹਰਦੀਪ ਸਿੰਘ ਬਹਾਦਰਪੁਰ ਤੋਂ ਇਲਾਵਾ ਮੇਜਰ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।

Advertisement
Advertisement