ਚੰਡੀਗੜ੍ਹ ਰੈਲੀ ਲਈ ਪਿੰਡਾਂ ’ਚ ਲਾਮਬੰਦੀ
ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਕੀਤੀ ਜਾ ਰਹੀ ਚੰਡੀਗੜ੍ਹ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ ਨੇ...
Advertisement
ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਕੀਤੀ ਜਾ ਰਹੀ ਚੰਡੀਗੜ੍ਹ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ ਨੇ ਦੱਸਿਆ ਕਿ ਪਿੰਡ-ਪਿੰਡ ਰੈਲੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਚੰਡੀਗੜ੍ਹ ਰੈਲੀ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਰੈਲੀਆਂ ਵਿੱਚ ਬਿਜਲੀ ਸੋਧ ਬਿੱਲ ਵਿਰੁੱਧ ਸੰਘਰਸ਼ ਤੇਜ਼ ਕਰਨ, ਕੇਂਦਰ ਵੱਲੋਂ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਨੂੰ ਬਾਹਰ ਰੱਖਣ, ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਸਬੰਧੀ ਮੰਗਾਂ ਚੁੱਕੀਆਂ ਜਾ ਰਹੀਆਂ ਹਨ।
Advertisement
Advertisement
