ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਮੌਕ ਡਰਿੱਲ

ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਮੌਕ ਡਰਿੱਲ

ਐੱਸਡੀਐੱਮ ਵਿਕਰਮਜੀਤ ਪਾਂਥੇ ਮੌਕ ਡਰਿੱਲ ਦੀ ਨਿਗਰਾਨੀ ਕਰਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 2 ਜੁਲਾਈ

ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਐੱਸਡੀਐੱਮ ਮਾਲੇਰਕੋਟਲਾ ਵਿਕਰਮਜੀਤ ਪਾਂਥੇ ਦੀ ਅਗਵਾਈ ਹੇਠ ਪਿੰਡ ਮਾਹੋਰਾਣਾ ਵਿੱਚ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਤੋਂ ਪਹਿਲਾਂ ਸਮੂਹ ਵਿਭਾਗਾਂ ਨੂੰ ਟਿੱਡੀ ਦਲ ਦੇ ਅਚਾਨਕ ਹਮਲੇ ਦੀ ਸੂਰਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਦੱਸਿਆ ਗਿਆ। ਸ੍ਰੀ ਪਾਂਥੇ ਨੇ ਦੱਸਿਆ ਕਿ ਰਾਜਸਥਾਨ ਵਿੱਚ ਇਸ ਟਿੱਡੀ ਦਲ ਨੇ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਸੂਰਤ ਵਿੱਚ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਕਾਇਮ ਕਰਨ ਲਈ ਕੀਤੀ ਗਈ ਮੌਕ ਡਰਿੱਲ ਦੌਰਾਨ ਜਿੱਥੇ ਨਗਰ ਕੌਂਸਲ ਮਾਲੇਰਕੋਟਲਾ ਦੇ ਫਾਇਰ ਟੈਂਡਰ ਅਤੇ ਕਿਸਾਨਾਂ ਵੱਲੋਂ ਆਪੋ ਆਪਣੇ ਟਰੈਕਟਰਾਂ ਰਾਹੀਂ ਟਿੱਡੀਆਂ ’ਤੇ ਸਪਰੇਅ ਕਰਨ ਦੀ ਰਿਹਰਸਲ ਕੀਤੀ ਗਈ ਉੱਥੇ ਹੀ ਬਾਕੀ ਵਿਭਾਗਾਂ ਵੱਲੋਂ ਵੀ ਆਪਣੀ ਭੂਮਿਕਾ ਨਿਭਾਈ ਗਈ। ਖੇਤੀਬਾੜੀ ਅਫ਼ਸਰ ਮਾਲੇਰਕੋਟਲਾ ਹਰੀਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਇਹਤਿਆਤ ਵਜੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿੱਚ ਸਮੂਹ ਵਿਭਾਗਾਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਤਾਂ ਜੋ ਟਿੱਡੀ ਦਲ ਦੇ ਅਜਿਹੇ ਕਿਸੇ ਵੀ ਸੰਭਾਵੀ ਹਮਲੇ ਸਮੇਂ ਵੱਖ ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਕਰਦੇ ਹੋਏ ਇਨ੍ਹਾਂ ਟਿੱਡੀਆਂ ਉੱਤੇ ਕਾਬੂ ਪਾਇਆ ਜਾ ਸਕੇ ਅਤੇ ਫ਼ਸਲਾਂ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਟਿੱਡੀ ਦਲ ਆਉਣ, ਦਿਸਣ ਅਤੇ ਬੈਠਣ ਵਾਲੀ ਥਾਂ ਬਾਰੇ ਜਾਣਕਾਰੀ ਤੁਰੰਤ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਕੁਲਵੀਰ ਸਿੰਘ, ਕੁਲਦੀਪ ਕੌਰ ਤੇ ਜੈਸਮੀਨ ਸਿੱਧੂ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All