ਧੂਰੀ: ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਨੇ 25ਵੀਂ ਵਰ੍ਹੇਗੰਢ ਹਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਤੇ ਸਿੱਖਿਆ ਸ਼ਾਸਤਰੀ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਸਕੂਲ ਅੰਦਰ ਹਰ ਇੱਕ ਬੱਚੇ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਇਸ ਮੌਕੇ ਸਕੂਲ ਦੇ ਬੱਚਿਆਂ ਨੇ 36 ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਸੰਸਥਾ ਵਿੱਚੋਂ ਪੜ੍ਹੇ ਹੋਏ ਵਿਦਿਆਰਥੀ ਪੂਰੀ ਦੁਨੀਆ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕਾਮਯਾਬ ਹਨ ਤੇ ਹੁਣ ਸਕੂਲ ਆਪਣੇ ਹੋਣਹਾਰ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸਕਾਲਰਸ਼ਿਪ ਜਾਰੀ ਕਰਨ ਜਾ ਰਿਹਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਗੁਰਵਿੰਦਰ ਕੌਰ ਅਤੇ ਚੇਅਰਮੈਨ ਹਰਪਾਲ ਸਿੰਘ ਨੇ ਇਸ ਮੌਕੇ ਬੱਚਿਆਂ ਨੂੰ ਵਰ੍ਹੇਗੰਢ ਦੀ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ