ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਡਰਨ ਸੈਕੂਲਰ ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦੀ

ਪੱਤਰ ਪ੍ਰੇਰਕ ਧੂਰੀ, 13 ਮਈ ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜਿਆਂ ਤਹਿਤ ਮਾਡਰਨ ਸੈਕੂਲਰ ਸਕੂਲ ਧੂਰੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਹ ਦਾਅਵਾ ਕਰਦਿਆਂ ਸਕੂਲ ਪ੍ਰਿੰਸੀਪਲ ਸੁਨੀਲ ਕਦਮ ਨੇ ਦੱਸਿਆ ਕਿ ਸਾਇੰਸ ਗਰੁੱਪ ’ਚੋਂ ਏਂਜਲਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ...
Advertisement

ਪੱਤਰ ਪ੍ਰੇਰਕ

ਧੂਰੀ, 13 ਮਈ

Advertisement

ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜਿਆਂ ਤਹਿਤ ਮਾਡਰਨ ਸੈਕੂਲਰ ਸਕੂਲ ਧੂਰੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਹ ਦਾਅਵਾ ਕਰਦਿਆਂ ਸਕੂਲ ਪ੍ਰਿੰਸੀਪਲ ਸੁਨੀਲ ਕਦਮ ਨੇ ਦੱਸਿਆ ਕਿ ਸਾਇੰਸ ਗਰੁੱਪ ’ਚੋਂ ਏਂਜਲਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਜਸਮੀਨ ਕੌਰ ਨੇ 90.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਈਸ਼ੀਤਾ ਗੁਪਤਾ ਅਤੇ ਫਲਕ ਮਿੱਤਲ ਨੇ 90.2 ਪ੍ਰਤੀਸ਼ਤ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਗਰੁੱਪ ’ਚੋਂ ਅਯੂਸ਼ੀ ਨੇ 96 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਅਨੁਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਨਮਨੀਤ ਕੌਰ ਨੇ 91 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਲਿਆ। ਇਸੇ ਤਰ੍ਹਾਂ ਆਰਟਸ ਗਰੁੱਪ ’ਚੋਂ ਮਹਿਕਵੀਰ ਕੌਰ 91.8 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਸਤਵੀਰ ਕੌਰ ਨੇ 88 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਅਪਰੇਸ਼ਇੰਦਰਦੀਪ ਸਿੰਘ ਨੇ 81 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਹੋਰਨਾ ਵਿਦਿਆਰਥੀਆਂ ਨੇ ਚੰਗੇ ਨੰਬਰਾਂ ਨਾਲ ਸਫਲ ਹੋਏ। ਸਕੂਲ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਅਤੇ ਡਿਪਟੀ ਡਾਇਰੈਕਟਰੀ ਗੁਰਵਿੰਦਰ ਕੌਰ ਵਿਦਿਆਰਥੀ, ਮਾਪੇ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।

Advertisement