ਮੋਦੀ, ਕੈਪਟਨ ਅਤੇ ਬਾਦਲ ਤਿੰਨੇ ਕਿਸਾਨ ਵਿਰੋਧੀ: ਚੀਮਾ

ਮੋਦੀ, ਕੈਪਟਨ ਅਤੇ ਬਾਦਲ ਤਿੰਨੇ ਕਿਸਾਨ ਵਿਰੋਧੀ: ਚੀਮਾ

ਦਿੜ੍ਹਬਾ ’ਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਰੋਸ ਰੈਲੀ ਵਿੱਚ ਸ਼ਾਮਲ ਹੋਏ ਹਰਪਾਲ ਸਿੰਘ ਚੀਮਾ ਤੇ ਪਾਰਟੀ ਵਰਕਰ।

ਰਣਜੀਤ ਸਿੰਘ ਸ਼ੀਤਲ 
ਦਿੜ੍ਹਬਾ ਮੰਡੀ, 24  ਸਤੰਬਰ 

ਅੱਜ ਦਿੜ੍ਹਬਾ ਵਿੱਚ ਆਮ ਅਦਮੀ ਪਾਰਟੀ ਵੱਲੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਿਧਾਇਕ ਹਲਕਾ ਦਿੜ੍ਹਬਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਵੱਲੋਂ ਹੱਥਾਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਲਿਖੀਆਂ ਤਖਤੀਆਂ ਫੜ ਕੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਤੇ ਦਿੜ੍ਹਬਾ ਦੇ ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ।  

ਇਸ ਮੌਕੇ ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਕਾਨੂੰਨ ਦਾ ਸ਼ੁਰੂ ਤੋਂ ਹੀ ਵਿਰੋਧ ਕਰਦੀ ਆ ਰਹੀ ਹੈ ਤੇ ਲੋਕਾਂ ਨੂੰ ਅਪੀਲ ਕਰਦੀ ਸੀ ਕਿ ਕੋਰਨਾ ਮਹਾਂਮਾਰੀ ਦੌਰਾਨ ਆ ਰਹੇ ਕਾਲੇ ਕਾਨੂੰਨਾਂ ਨਾਲ ਹਿੰਦੋਸਤਾਨ ’ਚ ਤਬਾਹੀ ਆਏਗੀ ਪਰ ਇਸ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਹੀ ਸਰਕਾਰ ਦਾ ਵਿਰੋਧ ਪੂਰੇ ਭਾਰਤ ’ਚ ਤਬਾਹੀ ਵਰਗਾ ਮਹੌਲ ਬਣ ਗਿਆ ਹੈ ਕਿਉਂਕਿ ਇਹ ਕਾਨੂੰਨ ਕਿਸਾਨ, ਮਜ਼ਦੂਰ, ਵਪਾਰੀ ਤੇ ਆੜ੍ਹਤੀਆਂ ਦੀ ਮੌਤ ਦੇ ਵਾਰੰਟ ਤੇ ਮੌਤ ਦਾ ਫੰਦਾ ਹੈ। ਮੁਲਤਵੀ ਹੋਇਆ ਮੌਨਸੂਨ ਸੈਸ਼ਨ ਹਿੰਦੋਸਤਾਨ ਦੇ ਇਤਿਹਾਸ ਵਿੱਚ ਕਾਲਾ ਮੌਨਸੂਨ ਹੋ ਨਿੱਬੜਿਆ ਹੈ। 

ਉਨ੍ਹਾਂ ਕਿਹਾ ਕਿ ਨਰਪਿੰਦ ਮੋਦੀ, ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਤਿੰਨੇ ਕਿਸਾਨ ਵਿਰੋਧੀ ਹਨ ਕਿਉਂਕਿ ਇਹ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਗੁਮਰਾਹ ਕਰਦੇ ਆਏ ਹਨ। 

 ਉਨ੍ਹਾਂ ਬਾਦਲਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਨੂੰਨ ਬਣਨ ਸਮੇਂ ਪਹਿਲਾਂ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਇਸ ਕਾਨੂੰਨ ਨੂੰ ਕਿਸਾਨ, ਮਜ਼ਦੂਰ ਤੇ ਵਪਾਰੀ ਪੱਖੀ ਕਹਿ ਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਪਰ ਜਦੋਂ ਕਿਸਾਨ, ਮਜ਼ਦੂਰ, ਵਪਾਰੀ ਤੇ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਸੜਕਾਂ ’ਤੇ ਆ ਗਏ ਤਾਂ ਹਰਸਿਮਰਤ ਕੌਰ ਬਾਦਲ ਨੂੰ ਮਜ਼ਬੂਰੀਵਸ ਕੇਂਦਰੀ ਮੰਤਰੀ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਕਹਿ ਰਹੀ ਹੈ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹੈ ਪਰ ਅਕਾਲੀ ਦਲ ਬਾਦਲ ਅੱਜ ਵੀ ਉਸ ਸਰਕਾਰ ਦਾ ਹਿੱਸਾ ਹਨ, ਜਿਸ ਸਰਕਾਰ ਨੇ ਇਹ ਕਾਲਾ ਕਾਨੂੰਨ ਪਾਸ ਕੀਤਾ ਹੈ। ਰੈਲੀ ਨੂੰ ਸਰਪੰਚ ਪ੍ਰੀਤੂ ਛਾਹੜ, ਮੈਡਮ ਜਸਵੀਰ ਕੌਰ ਸ਼ੇਰਗਿੱਲ, ਮੈਡਮ ਜਸਪਾਲ ਮਾਨ ਆਦਿ ਨੇ ਸੰਬੋਧਨ ਕੀਤਾ।     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All