ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 22 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਨਵੇਂ ਚਿਹਰੇ ਮੁਹੰਮਦ ਯੂਨਸ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਦੱਸਣਯੋਗ ਹੈ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹੰਮਦ ਓਵੈਸ ਨਾਲ ਬੈਠਕ ਕੀਤੀ ਸੀ। ਵਿਧਾਨ ਸਭਾ ਚੋਣ ਲਈ ਐਲਾਨਿਆ ਉਮੀਦਵਾਰ ਮੁਹੰਮਦ ਓਵੈਸ ਦੇ ਕਾਰੋਬਾਰੀ ਅਦਾਰੇ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਹਨ।