DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MohanJeet Singh ਤਸ਼ੱਦਦ ਮਾਮਲਾ: ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਲੜਾਂਗੇ: ਬਾਜਵਾ

Sangrur Police Torture: ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਮੰਗੀ

  • fb
  • twitter
  • whatsapp
  • whatsapp
Advertisement

Sangrur Police Torture: ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਮੋਹਣਜੀਤ ਸਿੰਘ ਨੂੰ ਮਿਲਣ ਪੁੱਜੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਲਾਨ ਕਰ ਦਿੱਤਾ ਹੈ ਕਿ ਤਸ਼ੱਦਦ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜੀ ਜਾਵੇਗੀ। ਮੋਹਨਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ’ਤੇ ਕਾਂਗਰਸੀ ਆਗੂਆਂ ਨੇ ‘ਆਪ’ ਸਰਕਾਰ ’ਤੇ ਅੱਜ ਨਿਸ਼ਾਨੇ ਸੇਧੇ ਹਨ।

Advertisement

Advertisement

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਿਵਲ ਹਸਪਤਾਲ ’ਚ ਮੋਹਣਜੀਤ ਸਿੰਘ ਦਾ ਹਾਲ ਜਾਣਿਆ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੋਹਣਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਖ਼ਿਲਾਫ਼ ਕਾਲਾ ਝੰਡਾ ਦਿਖਾ ਕੇ ਕੋਈ ਗਲਤ ਕੰਮ ਨਹੀਂ ਕੀਤਾ ਪਰ ਪੁਲੀਸ ਨੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਉਪਰ ਅਣਮਨੁੱਖੀ ਤਸ਼ੱਦਦ ਢਾਹਿਆ। ਉਸ ਦੀ ਦਸਤਾਰ ਉਤਾਰ ਕੇ ਕੇਸਾਂ ਦੀ ਬੇਅਦਬੀ ਕੀਤੀ ਗਈ ਜਿਸ ਦੀ ਸ਼ਿਕਾਇਤ ਉਹ ਅੱਜ ਹੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ, ‘‘ਜਾਂ ਤਾਂ ਤਸ਼ੱਦਦ ਲਈ ਜ਼ਿੰਮੇਵਾਰ ਡੀ ਐੱਸ ਪੀ, ਦੋ ਇੰਸਪੈਕਟਰਾਂ ਤੇ ਹੋਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੋ ਜਾਂ ਫ਼ਿਰ ਕਾਰਵਾਈ ਤੁਹਾਡੇ ਖ਼ਿਲਾਫ਼ ਹੋਵੇਗੀ।’’ ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉਪਰ ਉਠ ਕੇ ਇਹ ਦਸਤਾਰ ਦੀ ਇੱਜ਼ਤ ਦੀ ਲੜਾਈ ਹੈ ਜੋ ਡਟ ਕੇ ਲੜੀ ਜਾਵੇਗੀ। ਤਸ਼ੱਦਦ ਦੀ ਇਹ ਘਟਨਾ ਸਰਕਾਰ ਦੇ ਤਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ। ਬਾਜਵਾ ਨੇ ਵਿਜੈਇੰਦਰ ਸਿੰਗਲਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਬੀਤੀ ਰਾਤ ਆਵਾਜ਼ ਉਠਾ ਕੇ ਐੱਮ ਐੱਲ ਆਰ ਕਟਵਾਈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ’ਚ ਪੁਲੀਸ ਦਾ ਰਾਜ ਹੈ। ਕਿਸੇ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਅਤੇ ਤਸ਼ੱਦਦ ਕਰਕੇ ਜੇਲ੍ਹੀਂ ਸੁੱਟਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੀੜਤ ਕੁੜੀਆਂ ਨੂੰ ਇਨਸਾਫ਼ ਕੀ ਦੇਣਾ ਸੀ ਸਗੋਂ ਦਲਾਲਾਂ ਦੀ ਸੁਣੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਮੋਹਣਜੀਤ ਸਿੰਘ ਨੂੰ ਸਿਵਲ ਹਸਪਤਾਲ ਵਿਚ ਦਾਖਲ ਨਹੀਂ ਕਰ ਰਹੇ ਸੀ ਪਰੰਤੂ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦਖਲ ਦੇ ਕੇ ਦਾਖਲ ਕਰਵਾਇਆ ਅਤੇ ਐਮ.ਐਲ.ਆਰ ਕਟਵਾਈ। ਖਹਿਰਾ ਨੇ ਮੁੱਖ ਮੰਤਰੀ ਦੀ ਪਤਨੀ ਵਲੋਂ 5 ਕਰੋੜ ਦੇ ਮਾਮਲੇ ਵਿਚ ਭੇਜੇ ਮਾਣਹਾਨੀ ਦੇ ਨੋਟਿਸ ਨੂੰ ਵੀ ਮੀਡੀਆ ਸਾਹਮਣੇ ਫਾੜ ਦਿੱਤਾ ਅਤੇ ਕਾਰਵਾਈ ਕਰਨ ਦੀ ਚੁਣੌਤੀ ਦਿੱਤੀ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ’ਤੇ ਹਿਰਾਸਤ ’ਚ ਲਏ ਗਏ ਪਿੰਡ ਦੇ ਨੌਜਵਾਨ ਮੋਹਣਜੀਤ ਸਿੰਘ ਨੂੰ ਪਹਿਲਾਂ ਪੁਲੀਸ ਨੇ ਕਾਬੂ ਕਰ ਲਿਆ ਸੀ।

ਰਿਹਾਅ ਹੋਣ ਮਗਰੋਂ ਮੋਹਨਜੀਤ ਸਿੰਘ ਨੇ ਪੁਲੀਸ ’ਤੇ ਤਸ਼ੱਦਦ ਕਰਨ ਦੇ ਦੋਸ਼ ਲਾਏ। ਮੋਹਣਜੀਤ ਸਿੰਘ ਨੂੰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਲੈ ਕੇ ਪੁੱਜੇ।

ਸਥਾਨਕ ਸਿਵਲ ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੋਹਣਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਪਿੰਡ ਸ਼ੇਰੋਂ ਵਿੱਚ ਜਿਉਂ ਹੀ ਉਸ ਨੇ ਕਾਲਾ ਝੰਡਾ ਲਹਿਰਾਉਂਦਿਆਂ ਸਵਾਲ ਪੁੱਛਣਾ ਚਾਹਿਆ ਤਾਂ ਪੁਲੀਸ ਨੇ ਉਸ ਨੂੰ ਮੌਕੇ ’ਤੇ ਹਿਰਾਸਤ ’ਚ ਲੈ ਲਿਆ ਅਤੇ ਪਿੰਡ ਦੇ ਹੀ ਇੱਕ ਚੁਬਾਰੇ ’ਤੇ ਉਸ ਦੀ ਕੁੱਟਮਾਰ ਕੀਤੀ। ਥਾਣੇ ਲਿਜਾ ਕੇ ਵੀ ਉਸ ਦੀ ਕੁੱਟਮਾਰ ਕੀਤੀ, ਉਸ ਨੂੰ ਕਰੰਟ ਲਾਇਆ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ।

Advertisement
×