DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਦੀ ਕੋਠੀ ਨੇੜੇ ਮੋਹਣਜੀਤ ਇਨਸਾਫ਼ ਕਮੇਟੀ ਵੱਲੋਂ ਧਰਨਾ

ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਧਰਨੇ ਦੀ ਅਗਵਾਈ ਕੀਤੀ; ਕਾਲਾ ਝੰਡਾ ਚੁੱਕ ਧਰਨੇ ’ਚ ਪੁੱਜਿਆ ਮੋਹਣਜੀਤ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦਿੰਦੇ ਹੋਏ ਸੰਘਰਸ਼ ਕਮੇਟੀ ਕਾਰਕੁਨ।
Advertisement

ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦੇ ਉਲੀਕੇ ਸੰਘਰਸ਼ ਤਹਿਤ ਅੱਜ ਦੂਜੇ ਦਿਨ ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਰੀਬ 51 ਮੈਂਬਰੀ ਵਫ਼ਦ ਵੱਲੋਂ ਕੋਠੀ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਧਰਨਾ ਦਿੱਤਾ ਗਿਆ।

ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਉਲੀਕੇ ਸੰਘਰਸ਼ ਤਹਿਤ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਨਾਲ ਸਬੰਧਤ ਰੋਜ਼ਾਨਾ ਵਫ਼ਦ ਮੋਰਚੇ ’ਤੇ ਬੈਠੇਗਾ ਅਤੇ ਭਲਕੇ 24 ਸਤੰਬਰ ਨੂੰ ਜਨਤਕ ਜਥੇਬੰਦੀਆਂ ਦੇ ਕਾਰਕੁਨ ਪੱਕੇ ਮੋਰਚੇ ’ਤੇ ਬੈਠਣਗੇ। ਰੋਸ ਧਰਨੇ ਚ ਮੋਹਣਜੀਤ ਸਿੰਘ ਕਾਲੀ ਪੱਗ ਬੰਨ੍ਹ ਕੇ ਅਤੇ ਹੱਥ ਵਿੱਚ ਕਾਲਾ ਝੰਡਾ ਚੁੱਕ ਕੇ ਧਰਨੇ ਵਿੱਚ ਸ਼ਾਮਲ ਹੋਇਆ। ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਅਤੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ 51 ਮੈਂਬਰੀ ਵਫ਼ਦ ਚ ਸ਼ਾਮਲ ਆਗੂ ਤੇ ਵਰਕਰ ਸਥਾਨਕ ਜੇਜੀ ਪੈਲੇਸ ਸਾਹਮਣੇ ਸੜਕ ’ਤੇ ਇਕੱਠੇ ਹੋਏ ਅਤੇ ਧਰਨਾ ਦਿੱਤਾ ਗਿਆ। ਵਫ਼ਦ ’ਚ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ, ਸੂਬਾ ਕਨਵੀਨਰ ਤੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ, ਸੰਘਰ਼ਸ਼ ਕਮੇਟੀ ਚ ਸ਼ਾਮਲ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਸਤਨਾਮ ਸਿੰਘ ਰੱਤੋਕੇ, ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਮੋਹਣਜੀਤ ਦੇ ਚਾਚਾ ਮਾਸਟਰ ਬਲਦੇਵ ਸਿੰਘ ਸ਼ੇਰੋਂ ਤੋਂ ਇਲਾਵਾ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਬਲਾਕ ਸੰਗਰੂਰ, ਧੂਰੀ ਅਤੇ ਭਵਾਨੀਗੜ ਦੇ ਅਹੁਦੇਦਾਰ ਸ਼ਾਮਲ ਸਨ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਹਰਮਨਪ੍ਰੀਤ ਸਿੰਘ ਜੇਜੀ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਮੋਰਚੇ/ਧਰਨੇ ਲਈ ਟੈਂਟ ਲਗਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਜਿਸ ਕਾਰਨ ਅੱਜ ਧੁੱਪ ਵਿੱਚ ਹੀ ਧਰਨਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਜ਼ੋਰ ’ਤੇ ਹਰ ਵਰਗ ਉਪਰ ਜਬਰ ਕਰ ਰਹੀ ਹੈ।

Advertisement

ਵੱਖ-ਵੱਖ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੋਹਣਜੀਤ ਸਿੰਘ ਉਪਰ ਕਥਿਤ ਪੁਲੀਸ ਤਸ਼ੱਦਦ ਢਾਹੁਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕਰਕੇ ਨੌਕਰੀ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ ਅਤੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਚ ਮੰਤਰੀ ਨੂੰ ਨਾਮਜ਼ਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement
×