DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mohanjit Singh Sheron: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਦਾ ਡੀ ਜੀ ਪੀ ਤਲਬ

14 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਦਫ਼ਤਰ ’ਚ ਪੇਸ਼ ਹੋਣ ਦੇ ਹੁਕਮ; ਮਾਮਲੇ ਨਾਲ ਸਬੰਧਤ ਸਾਰੇ ਰਿਕਾਰਡ ਤੇ ਦਸਤਾਵੇਜ਼ ਲਿਆਉਣ ਲਈ ਕਿਹਾ

  • fb
  • twitter
  • whatsapp
  • whatsapp
Advertisement

Mohanjit Singh Sheron: ਪਿੰਡ ਸ਼ੇਰੋਂ ਵਾਸੀ ਮੋਹਨਜੀਤ ਸਿੰਘ ਵੱਲੋਂ ਪੰਜਾਬ ਪੁਲੀਸ ’ਤੇ ਹਿਰਾਸਤ ਦੌਰਾਨ ਤਸ਼ੱਦਦ, ਕੁੱਟਮਾਰ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼ਾਂ ਦੇ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਡੀਜੀਪੀ ਨੂੰ 14 ਅਕਤੂਬਰ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਸੀਜੀਓ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਜਾਰੀ ਕੀਤੇ ਨੋਟਿਸ ਵਿੱਚ ਮਾਮਲੇ ਨਾਲ ਸਬੰਧਤ ਸਾਰੇ ਰਿਕਾਰਡ ਅਤੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਾਰਵਾਈ ਮੋਹਨਜੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

Advertisement

ਮੁੱਖ ਮੰਤਰੀ ਦੇ ਦੌਰੇ ਦੌਰਾਨ ਹਿਰਾਸਤ ’ਚ ਲੈਣ ਦਾ ਦੋਸ਼

ਸ਼ਿਕਾਇਤ ਅਨੁਸਾਰ ਮੋਹਨਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸ਼ੇਰੋਂ ਦੌਰੇ ਦੌਰਾਨ ਉਹ ਦੂਰੋਂ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਿਹਾ ਸੀ। ਇਸ ਦੌਰਾਨ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਨੇ ਦੋਸ਼ ਲਾਇਆ ਕਿ ਹਿਰਾਸਤ ਦੌਰਾਨ ਉਸ ਨਾਲ ਸਰੀਰਕ ਅਤੇ ਮਾਨਸਿਕ ਤਸ਼ੱਦਦ ਕੀਤਾ ਗਿਆ ਅਤੇ ਕੁੱਟਮਾਰ ਕੀਤੀ ਗਈ।

Advertisement

ਮੋਹਨਜੀਤ ਸਿੰਘ ਦੇ ਪਰਿਵਾਰ ਵੱਲੋਂ ਵੀ ਇਸ ਮਾਮਲੇ ਸਬੰਧੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਸਤੰਬਰ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਪਹੁੰਚ ਕੇ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਵਿਸਥਾਰਤ ਰਿਪੋਰਟ ਵੀ ਮੰਗੀ ਸੀ।

ਚਾਰ ਪੁਲੀਸ ਮੁਲਾਜ਼ਮਾਂ ਦਾ ਹੋ ਚੁੱਕਾ ਹੈ ਤਬਾਦਲਾ

ਮੋਹਨਜੀਤ ਸਿੰਘ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਗਰੂਰ ਦੇ ਤਤਕਾਲੀ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ ਅਤੇ ਤਿੰਨ ਹੋਰ ਪੁਲੀਸ ਮੁਲਾਜ਼ਮਾਂ ਨੂੰ ਪੁਲੀਸ ਲਾਈਨ ਭੇਜ ਦਿੱਤਾ ਸੀ।

ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ। ਪੰਜਾਬ ਪੁਲੀਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੋਹਨਜੀਤ ਸਿੰਘ ਵੱਲੋਂ ਲਾਏ ਗੈਰਕਾਨੂੰਨੀ ਹਿਰਾਸਤ ਅਤੇ ਤਸ਼ੱਦਦ ਦੇ ਦੋਸ਼ਾਂ ਦੀ ਜਾਂਚ ਤੱਥ ਖੋਜ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਮਾਮਲੇ ਨਾਲ ਸਬੰਧਤ ਚਾਰ ਪੁਲੀਸ ਅਧਿਕਾਰੀਆਂ ਦਾ ਉਸ ਸਮੇਂ ਵਾਲੀਆਂ ਤਾਇਨਾਤੀਆਂ ਤੋਂ ਤਬਾਦਲਾ ਕੀਤੇ ਜਾਣ ਦੀ ਗੱਲ ਵੀ ਅਦਾਲਤ ਨੂੰ ਦੱਸੀ ਗਈ ਸੀ।

ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਹੁਣ ਪੰਜਾਬ ਦੇ ਡੀਜੀਪੀ ਨੂੰ ਨਵੀਂ ਦਿੱਲੀ ਤਲਬ ਕੀਤੇ ਜਾਣ ਨਾਲ ਮਾਮਲੇ ਵਿੱਚ ਕਮਿਸ਼ਨ ਦੀ ਕਾਰਵਾਈ ਅੱਗੇ ਵਧੀ ਹੈ। ਡੀਜੀਪੀ ਨੂੰ ਨਿਰਧਾਰਤ ਤਰੀਕ ਅਤੇ ਸਮੇਂ ’ਤੇ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣਾ ਪਵੇਗਾ।

http://Mohanjit Sheron torture case: ਕੌਮੀ ਘੱਟ ਗਿਣਤੀ ਕਮਿਸ਼ਨ ਅੱਜ ਪੀੜਤ ਅਤੇ ਉੱਚ ਅਧਿਕਾਰੀਆਂ ਨਾਲ ਕਰੇਗਾ ਮੁਲਾਕਾਤ

Advertisement
×