DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੈਤਿਕ ਸਿੱਖਿਆ ਪ੍ਰੀਖਿਆ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਨਰਸਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।...

  • fb
  • twitter
  • whatsapp
  • whatsapp
featured-img featured-img
ਸੰਗਰੂਰ ਦੇ ਪ੍ਰੀਖਿਆ ਕੇਂਦਰ ਵਿੱਚ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਬੈਠੇ ਵਿਦਿਆਰਥੀ।
Advertisement

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਨਰਸਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਨਾਗਰੀ ਨੇ ਦੱਸਿਆ ਕਿ ਇਮਤਿਹਾਨ ਵਿੱਚ ਸੰਗਰੂਰ- ਬਰਨਾਲਾ, ਮਾਲੇਰਕੋਟਲਾ ਜ਼ੋਨ ਦੇ ਅਧੀਨ ਸੰਗਰੂਰ ਦੇ ਅਕਾਲ ਕਾਲਜ ਫਾਰ ਵਿਮੈੱਨ, ਸਰਕਾਰੀ ਰਣਬੀਰ ਕਾਲਜ, ਮਸਤੂਆਣਾ ਸਾਹਿਬ ਦੇ ਵੱਖ ਵੱਖ ਕਾਲਜਾਂ , ਭਵਾਨੀਗੜ , ਮਹਿਲਾਂ, ਦਿੜ੍ਹਬਾ, ਮੂਨਕ, ਗੁਜਰਾਂ, ਸੁਨਾਮ, ਪਾਤੜਾਂ , ਭਦੌੜ ਤੋਂ ਬਿਨਾਂ ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਕਲੌਦੀ ਅਤੇ ਬਰਨਾਲਾ ਵਿੱਚ ਵੀ ਵੱਖ-ਵੱਖ ਕਾਲਜਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਜ਼ੋਨਲ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਇਮਤਿਹਾਨ ਵਿੱਚੋਂ ਜ਼ੋਨ ਦੇ ਪਹਿਲੇ ਪੰਜ ਸਥਾਨਾਂ ਦੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ ਅਤੇ ਉਤਸ਼ਾਹ ਵਧਾਊ ਇਨਾਮ ਵੀ ਹੋਣਗੇ। ਉਨ੍ਹਾਂ ਦੱਸਿਆ ਕਿ ਇਮਤਿਹਾਨ ਕਰਾਉਣ ਦਾ ਉਦੇਸ਼ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਹੈ। ਇਹ ਇਮਤਿਹਾਨ ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ ਸਬੰਧੀ ਪ੍ਰਕਾਸ਼ਿਤ ਪੁਸਤਕ ’ਤੇ ਆਧਾਰਿਤ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਅਜਮੇਰ ਸਿੰਘ ਜ਼ੋਨਲ ਸਕੱਤਰ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਯੁਨਿਟ, ਗੁਰਮੀਤ ਸਿੰਘ, ਅਵਤਾਰ ਸਿੰਘ ਲੀਲਾ ਬਰਨਾਲਾ, ਪ੍ਰੋ: ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਨਿਗਰਾਨੀ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹੋਏ ਇਮਤਿਹਾਨ ਲਈ ਰਾਜਵੀਰ ਸਿੰਘ ਫਤਿਹਗੜ੍ਹ ਛੰਨਾ ਅਤੇ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਪ੍ਰਧਾਨ ਹਰਪ੍ਰੀਤ ਕੌਰ ਦੇ ਨਾਲ ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਵੀਰਪਾਲ ਕੌਰ, ਜਸਪ੍ਰੀਤ ਕੌਰ ਰਾਜੋਮਾਜਰਾ ਅਤੇ ਸਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਅਗਵਾਈ ਵਿੱਚ ਅਮਨਿੰਦਰ ਕੌਰ, ਰਮਨਦੀਪ ਕੌਰ, ਤੇਜਿੰਦਰ ਕੌਰ, ਡਾ. ਸਰਬਜੀਤ ਕੌਰ, ਰਮਨ ਵਿਰਕ, ਜਸਪ੍ਰੀਤ ਸਿੰਘ (ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ), ਅਵਿਨਾਸ਼ ਕੌਰ, ਅਰਸ਼ਜੋਤ ਕੌਰ , ਹਰਮਿੰਦਰ ਸਿੰਘ ਮੱਖਣ ਤੇ ਰਾਜਵਿੰਦਰ ਕੌਰ ਸੰਗਰੂਰ ਵੱਲੋਂ ਨਿਗਰਾਨ ਅਮਲੇ ਦੀਆਂ ਡਿਊਟੀਆਂ ਨਿਭਾਈਆਂ।

Advertisement
Advertisement
×