ਪੱਤਰ ਪ੍ਰੇਰਕ
ਸੰਗਰੂਰ, 24 ਅਗਸਤ
ਗੁਰੂ ਗੋਬਿੰਦ ਸਟੱਡੀ ਸਰਕਲ ਦੇ ਅਕਾਦਮਿਕ ਕੌਂਸਲ ਵੱਲੋਂ ਸਟੱਡੀ ਸਰਕਲ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਦੇਸ਼ ਭਰ ਵਿਚ ਕਰਵਾਇਆ ਗਿਆ| ਪੰਜਾਬ ਦੇ ਵੱਖ-ਵੱਖ ਜ਼ੋਨਾਂ ਅਧੀਨ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ੋਨ ਵਿਚ ਵੀ ਇਹ ਪ੍ਰੀਖਿਆ ਲਈ ਗਈ| ਕੁਲਵੰਤ ਸਿੰਘ ਨਾਗਰੀ, ਗੁਰਮੇਲ ਸਿੰਘ, ਲਾਭ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ, ਅਜਮੇਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ ਅਤੇ ਅਵਤਾਰ ਸਿੰਘ ਦੀ ਨਿਗਰਾਨੀ ਹੇਠ ਹੋਈ ਇਸ ਪ੍ਰੀਖਿਆ ਵਿਚ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਅਤੇ ਮਾਨਸਾ ਜ਼ੋਨ ਅਧੀਨ 50 ਪ੍ਰੀਖਿਆ ਕੇਂਦਰਾਂ ਵਿਚ ਲਗਭਗ 4000 ਵਿਦਿਆਰਥੀਆਂ ਨੇ ਭਾਗ ਲਿਆ| ਡਿਪਟੀ ਚੀਫ਼ ਆਰਗੇਨਾਈਜ਼ਰ ਸੁਰਿੰਦਰਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਦਰਜੇ ’ਤੇ ਆਧਾਰਿਤ ਇਹ ਇਮਤਿਹਾਨ ਸਟੱਡੀ ਸਰਕਲ ਵੱਲੋਂ ਪ੍ਰਕਾਸ਼ਿਤ ਪੁਸਤਕਾਂ, ਕ੍ਰਮਵਾਰ ਬਾਲ ਵਿਰਸਾ, ਗੁਣਤਾਸ ਅਤੇ ਮਾਰਗ ਮੋਤੀ ਦੇ ਨਿਰਧਾਰਤ ਸਿਲੇਬਸ ਅਨੁਸਾਰ ਕਰਵਾਇਆ ਗਿਆ| ਸ੍ਰੀ ਸਿਦਕੀ ਨੇ ਦੱਸਿਆ ਕਿ ਇਸ ਇਮਤਿਹਾਨ ਦੇ ਸੰਚਾਲਨ ਲਈ ਵੱਖ-ਵੱਖ ਸਕੂਲਾਂ ਦੇ ਚੇਅਰਮੈਨ ਜਗਨ ਨਾਥ ਗੋਇਲ, ਜੀਵਨ ਗਰਗ, ਪ੍ਰਿੰਸੀਪਲ ਇੰਦੂ ਸਿਮਕ, ਰਸ਼ਪਿੰਦਰ ਕੌਰ, ਨੀਲਮਜੀਤ ਕੌਰ, ਗੁਰਪ੍ਰੀਤ ਕੌਰ, ਨਰਪਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਹਰਸ਼ਵੀਰ ਸਿੰਘ, ਬਲਜੀਤ ਕੌਰ, ਗੁਰਮੀਤ ਕੌਰ, ਹਰਮਨਦੀਪ ਕੌਰ, ਸਿਮਰਜੀਤ ਸਿੰਘ, ਅਗਸਰ ਅਲੀ ਅਤੇ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਨਿਗਰਾਨ ਅਮਲੇ ਵਜੋਂ ਵਿਸ਼ੇਸ਼ ਸਹਿਯੋਗ ਦਿੱਤਾ| ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ ਜਲਦ ਹੀ ਐਲਾਨਿਆ ਜਾਵੇਗਾ|