DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

75 ਸਾਲ ਦੀ ਥਾਂ ਚਾਰ ਸਾਲ ’ਚ ਵੱਧ ਵਿਕਾਸ: ਮੀਤ ਹੇਅਰ

ਸੰਸਦ ਮੈਂਬਰ ਨੇ ਧੂਰੀ ਵਿੱਚ 1.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾੲੀ

  • fb
  • twitter
  • whatsapp
  • whatsapp
featured-img featured-img
ਧੂਰੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ।
Advertisement

ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ ਲਗਪਗ 1.36 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਤਿੰਨ ਕਿਲੋਮੀਟਰ ਬਣਨ ਵਾਲੀ ਸੜਕ ਅਤੇ ਸੜਕਾਂ ’ਤੇ ਲੱਗਣ ਵਾਲੀਆਂ ਐੱਲ ਈ ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਇਹ ਕੰਮ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 61 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ, 17 ਟੌਲ ਪਲਾਜ਼ੇ ਬੰਦ ਕਰ ਕੇ ਪੰਜਾਬੀਆਂ ਦੇ ਜੇਬ ’ਤੇ ਰੋਜ਼ ਵੱਜਦੇ ਡਾਕੇ ਨੂੰ ਰੋਕਿਆ ਹੈ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਲਈ ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਨਾਲ-ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੈਂਕੜੇ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਜਿੰਨੇ ਵਿਕਾਸ ਕਾਰਜ ਕੀਤੇ ਹਨ, ਉਹ ਦੂਜੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।

ਇਸ ਮੌਕੇ ਓ ਐਸ ਡੀ ਸੁਖਵੀਰ ਸਿੰਘ ਨੇ ਕਿਹਾ ਕਿ ਅੱਜ ਵਾਰਡ ਨੰਬਰ 21 ਵਿੱਚ ਲਗਪਗ 80 ਲੱਖ ਰੁਪਏ ਦੀ ਲਾਗਤ ਨਾਲ ਤਕਰੀਬਨ ਤਿੰਨ ਕਿੱਲੋਮੀਟਰ ਸੜਕ ’ਤੇ ਬਲਾਕ ਟਾਈਲਾਂ ਲਗਾਈਆਂ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਚੌੜਾਈ 25 ਫੁੱਟ ਹੋਵੇਗੀ ਜਿਸ ਨਾਲ ਕਲੋਨੀ ਅੰਦਰ ਆਵਾਜਾਈ ਆਸਾਨ ਹੋਵੇਗੀ। ਇਸ ਦੇ ਨਾਲ ਹੀ 55 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ 125 ਆਧੁਨਿਕ ਐੱਲ ਈ ਡੀ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਸਮੱਸਿਆ ਦੂਰ ਹੋਵੇਗੀ।

Advertisement

ਉਕਤ ਆਗੂਆਂ ਨੇ ਬਾਬਾ ਬੰਸਰੀ ਵਾਲਾ ਮੰਦਰ ਵਿਖੇ ਨਤਮਸਤਕ ਹੋ ਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਖ਼ਾਨ, ਸਿੱਖਿਆ ਕੋਆਰਡੀਨੇਟਰ ਦਰਸ਼ਨ ਬਾਦਸ਼ਾਹਪੁਰ, ਆਗੂ ਭੁਪਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement
×