‘ਵੋਟ ਚੋਰ ਗੱਦੀ ਛੋੜ’ ਤਹਿਤ 40 ਹਜ਼ਾਰ ਤੋਂ ਵੱਧ ਫਾਰਮ ਭਰੇ: ਸਿੰਗਲਾ
ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਆਰੰਭੀ ਗਈ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਸੰਗਰੂਰ ਹਲਕੇ ਵਿੱਚ 40 ਹਜ਼ਾਰ ਤੋਂ ਵੱਧ ਹਸਤਾਖਰ ਫਾਰਮ ਭਰ ਕੇ ਰਿਕਾਰਡ ਬਣਾਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ...
Advertisement
ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਆਰੰਭੀ ਗਈ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਸੰਗਰੂਰ ਹਲਕੇ ਵਿੱਚ 40 ਹਜ਼ਾਰ ਤੋਂ ਵੱਧ ਹਸਤਾਖਰ ਫਾਰਮ ਭਰ ਕੇ ਰਿਕਾਰਡ ਬਣਾਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਰਿਹਾਇਸ਼ ’ਤੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿਰਫ਼ ਇੱਕ ਮੁਹਿੰਮ ਨਹੀਂ ਹੈ, ਸਗੋਂ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਉਨ੍ਹਾਂ ਵੋਟ ਚੋਰਾਂ ਨੂੰ ਇੱਕ ਸੁਨੇਹਾ ਹੈ, ਜਿਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਲੋਕਤੰਤਰੀ ਧਰਾਵਾਂ ਨੂੰ ਤਾਰ ਤਾਰ ਕਰਕੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਉਪਰ ਅਸਿੱਧੇ ਢੰਗ ਨਾਲ ਕਬਜ਼ਾ ਕੀਤਾ ਹੋਇਆ ਹੈ। ਸਿੰਗਲਾ ਨੇ ਕਿਹਾ ਕਿ ਕਿਸੇ ਵੀ ਲੋਕਤੰਤਰੀ ਦੇਸ਼ ਵਿਚ ਸਿਰਫ਼ ਲੋਕਾਂ ਵਲੋਂ ਚੁਣੀ ਹੋਈ ਸਰਕਾਰ ਹੀ ਕਾਰਜ ਪ੍ਰਣਾਲੀ ਰਾਹੀਂ ਸਰਕਾਰ ਚਲਾਉਂਦੀ ਹੈ ਪਰ ਇਨ੍ਹਾਂ ਵੋਟ ਚੋਰਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਆਪਣੇ ਕਾਬੂ ਹੇਠ ਕੀਤਾ ਹੋਇਆ ਹੈ, ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ, ਬੇਰੁਜ਼ਗਾਰੀ ਅਤੇ ਭੁੱਖਮਰੀ ਦਿਨੋਂ-ਦਿਨ ਵਧ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਲੋਕ ਇਸ ਪ੍ਰਤੀ ਜਾਗਰੂਕ ਨਹੀਂ ਹੋ ਜਾਂਦੇ ਅਤੇ ਸਰਕਾਰ ਤੋਂ ਇਸ ਸਬੰਧੀ ਸਵਾਲ ਪੁੱਛਣੇ ਸ਼ੁਰੂ ਨਹੀਂ ਕਰਦੇ।
Advertisement
Advertisement
