ਕੈਂਪ ’ਚ ਸੌ ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਸਰਬ ਸਾਂਝੀ ਸੇਵਾ ਸੁਸਾਇਟੀ, ਜੀਵਨ ਆਸ਼ਾ ਵੈੱਲਫੇਅਰ ਸੁਸਾਇਟੀ ਅਤੇ ਜਪਹਰ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ ’ਤੇ ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਸਥਾਨਕ ਗੁਰਦੁਆਰਾ ਸੰਤਪੁਰਾ ਸਾਹਿਬ ਵਿੱਚ ਲਗਾਇਆ ਗਿਆ। ਕੈਂਪ ਵਿਚ ਵੇਦਾਂਤਾ ਮਲਟੀਸਪੈਸ਼ਲਿਟੀ ਹਸਪਤਾਲ ਸੰਗਰੂਰ ਵੱਲੋਂ ਅੱਖਾਂ...
Advertisement
ਸਰਬ ਸਾਂਝੀ ਸੇਵਾ ਸੁਸਾਇਟੀ, ਜੀਵਨ ਆਸ਼ਾ ਵੈੱਲਫੇਅਰ ਸੁਸਾਇਟੀ ਅਤੇ ਜਪਹਰ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ ’ਤੇ ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਸਥਾਨਕ ਗੁਰਦੁਆਰਾ ਸੰਤਪੁਰਾ ਸਾਹਿਬ ਵਿੱਚ ਲਗਾਇਆ ਗਿਆ। ਕੈਂਪ ਵਿਚ ਵੇਦਾਂਤਾ ਮਲਟੀਸਪੈਸ਼ਲਿਟੀ ਹਸਪਤਾਲ ਸੰਗਰੂਰ ਵੱਲੋਂ ਅੱਖਾਂ ਦੇ ਮਾਹਿਰ ਡਾ. ਰਣਜੀਤ ਸਿੰਘ ਸੋਹੀ ਨੇ ਲਗਪਗ 100 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਦਿਲਪ੍ਰੀਤ ਸਿੰਘ ਨੇ ਟੈਕਨੀਕਲ ਸਟਾਫ ਦੀ ਡਿਊਟੀ ਨਿਭਾਈ। ਦਿ ਕੌਰ ਫਿਜ਼ਿਓਥਰੈਪੀ ਸੈਂਟਰ ਵੱਲੋਂ ਡਾ. ਹਰਸਿਮਰਨ ਕੌਰ ਅਤੇ ਮਨਪ੍ਰੀਤ ਕੌਰ ਨੇ ਫਿਜ਼ਿਓਥਰੈਪੀ ਰਾਹੀਂ ਮਰੀਜ਼ਾਂ ਦਾ ਇਲਾਜ ਕੀਤਾ।
Advertisement
Advertisement