ਹਜ਼ਾਰ ਤੋਂ ਵੱਧ ਵਿਦਿਆਰਥੀ ਦੇਣਗੇ ਤਰਕਸ਼ੀਲ ਪ੍ਰੀਖਿਆ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਅਹਿਮ ਮੀਟਿੰਗ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੀ ਕਾਰਵਾਈ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ ਦੁੱਗਾਂ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਦਿਆਰਥੀਆਂ ਨੂੰ ਵਿਗਿਆਨਕ ਤੌਰ ’ਤੇ ਜਾਗਰੂਕ ਕਰਨ ਲਈ 29 ਅਤੇ 31 ਅਗਸਤ ਨੂੰ ਕਰਵਾਈ ਜਾ ਰਹੀ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਨੂੰ ਸੁਚਾਰੂ ਢੰਗ ਤੇ ਨਕਲ ਰਹਿਤ, ਸਹਿਜਤਾ ਪੂਰਨ ਨੇਪਰੇ ਚਾੜ੍ਹਨ ਹਿੱਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਕਾਈ ਸੰਗਰੂਰ ਵੱਲੋਂ 13 ਪ੍ਰੀਖਿਆ ਕੇਂਦਰਾਂ ਵਿੱਚ 25 ਸਕੂਲਾਂ ਦੇ 1014 ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ। ਰੋਲ ਨੰਬਰ ਤੇ ਐਡਮਿਟ ਕਾਰਡ ਅਲਾਟ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਸੁਪਰਡੈਂਟ ਤੇ ਸਹਿਯੋਗੀ ਨਿਯੁਕਤ ਕੀਤੇ ਗਏ। ਉਨ੍ਹਾਂ ਦੱਸਿਆ ਕਿ 31 ਅਗਸਤ ਦਿਨ ਐਤਵਾਰ ਨੂੰ ਹੋਣ ਵਾਲੇ ਪ੍ਰੀਖਿਆ ਕੇਂਦਰ -ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਲਈ ਲੈਕਚਰਾਰ ਧਨੀ ਰਾਮ, ਸਰਕਾਰੀ ਸਕੂਲ ਬਡਰੁੱਖਾਂ ਲਈ ਲੈਕਚਰਾਰ ਕ੍ਰਿਸ਼ਨ ਸਿੰਘ ਅਤੇ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਲਈ ਬਪਚਨ ਇੰਗਲਿੰਸ਼ ਸਕੂਲ ਲਈ ਲੈਕਚਰਾਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਪ੍ਰੀਖਿਆ 9 ਤੋਂ 9:40 ਤੱਕ ਅਤੇ 29 ਅਗਸਤ ਲਈ ਸਮਾਂ 10:15 ਤੋਂ 10:55 ਤੱਕ ਹੈ। ਵਿਦਿਆਰਥੀਆਂ ਨੇ ਪ੍ਰੀਖਿਆ ਕੇਂਦਰ ਵਿੱਚ ਐਡਮਿਟ ਕਾਰਡ ਲੈ ਕੇ ਆਉਣਾ ਹੈ।