ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 5 ਅਪਰੈਲ
ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਗੁਰੂ ਨਾਨਕ ਮਲਟੀਵਰਸਿਟੀ ਦੇ ਸੰਸਥਾਪਕ ਜਸਵਿੰਦਰ ਸਿੰਘ ਖਾਲਸਾ ਨੇ ਅਕਾਲ ਡਿਗਰੀ ਕਾਲਜ ਵਿੱਚ ਬੱਚਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ ਨਾਲ ਗੁਰਮਤਿ ਦੀ ਵਿਦਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਜੋਗਿੰਦਰ ਸਿੰਘ ਖੱਟੜਾ ਵੱਲੋਂ ਜਸਵਿੰਦਰ ਸਿੰਘ ਖਾਲਸਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਪ੍ਰਿੰਸੀਪਲ ਅਮਨਦੀਪ ਕੌਰ ਆਦਿ ਹਾਜ਼ਰ ਸਨ।