DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੋਟਰਸਾਈਕਲ ਮਾਰਚ

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ, ਸਮਝੌਤਾ ਰੱਦ ਕਰਾਉਣ ਲਈ ਵੱਡੇ ਅੰਦੋਲਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਚ ਡੀ ਸੀ ਦਫ਼ਤਰ ਅੱਗੇ ਡਿਊਟੀ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।
Advertisement
ਦੇਸ਼ ਬਚਾਓ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਮੋਟਰਸਾਈਕਲ ਮਾਰਚ ਕੱਢਿਆ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਦੱਸਿਆ ਕਿ ਸੈਂਕੜੇ ਕਿਸਾਨ ਮੋਟਰਸਾਈਕਲਾਂ ਸਮੇਤ ਅਨਾਜ ਮੰਡੀ ਸੁਨਾਮ ਵਿਖੇ ਇਕੱਠੇ ਹੋਏ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੋਟਰਸਾਈਕਲ ਮਾਰਚ ਸ਼ੁਰੂ ਕੀਤਾ ਗਿਆ ਜੋ ਕਿ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜਿਆ। ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਅਮਰੀਕਾ ਅੱਗੇ ਗੋਡੇ ਟੇਕਦਿਆਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਅੰਤਿਮ ਛੋਹਾਂ ਦੇਣ ਵਿਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਭਾਰਤ ਤੇ ਪੰਜਾਬ ਦੀ ਖੇਤੀਬਾੜੀ ਤੇ ਡੇਅਰੀ ਸੈਕਟਰ ਨੂੰ ਖ਼ਤਮ ਕਰਨ ਲਈ ਲਗਪਗ ਮੌਤ ਦੇ ਵਾਰੰਟਾਂ ਉਪਰ ਦਸਤਖ਼ਤ ਕਰ ਚੁੱਕੀ ਹੈ। ਖੇਤੀ ਟਰੇਡ ਡੀਲ ਦੇ ਲਾਗੂ ਹੋਣ ਨਾਲ ਅਮਰੀਕਾ ਦੀਆਂ ਖੇਤੀ ਨਾਲ ਸਬੰਧਤ ਅਨਾਜ ਤੇ ਹੋਰ ਵਸਤਾਂ ਭਾਰਤ ਵਿੱਚ ਵਿਕਣ ਦੀ ਖੁੱਲੀ ਆਜ਼ਾਦੀ ਹੋਣ ਤੋਂ ਬਾਅਦ ਭਾਰਤ ਵਿਚ ਪੈਦਾ ਹੋਣ ਵਾਲੇ ਅਨਾਜ਼ ਤੇ ਡੇਅਰੀ ਨਾਲ ਸਬੰਧਤ ਦੁੱਧ ਦੀਆਂ ਵਸਤਾਂ ਮੰਡੀ ਤੇ ਬਾਜ਼ਾਰ ਵਿੱਚ ਰੁਲ੍ਹ ਜਾਣਗੀਆਂ ਜਿਸ ਨਾਲ ਭਾਰਤ ਦੇ ਕਿਸਾਨਾਂ ਮਜ਼ਦੂਰਾਂ ਦੀ ਤਬਾਹੀ ਲਗਪਗ ਤੈਅ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਿਛਲੇ ਦਿੱਲੀ ਅੰਦੋਲਨ ਤੋਂ ਸਬਕ ਲੈਣ ਦੀ ਲੋੜ ਹੈ ਕਿਉਂਕਿ ਪਿਛਲੇ ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਖੇਤੀ ਟਰੇਡ ਡੀਲ ਨੂੰ ਰੱਦ ਕਰਵਾਉਣ ਲਈ ਹੋਵੇਗਾ। ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਹ ਨੀਤੀ ਰੱਦ ਨਾ ਕੀਤੀ ਤਾਂ ਪੰਜਾਬ ਵਿੱਚ ਵੀ ਵੱਡੇ ਅੰਦੋਲਨ ਵਿੱਢੇ ਜਾਣਗੇ। ਕੇਂਦਰ ਸਰਕਾਰ ਨੂੰ ਤਾੜਨਾ ਕਰਦਿਆਂ ਜਸਵੀਰ ਮੈਦੇਵਾਸ ਨੇ ਕਿਹਾ ਕਿ ਜੇ ਮੋਦੀ ਸਰਕਾਰ ਖੇਤੀ ਟਰੇਡ ਡੀਲ ਤੇ ਦਸਤਖ਼ਤ ਕਰ ਕੇ ਸਮਝੌਤਾ ਕਰਦੀ ਹੈ ਤਾਂ ਫਿਰ ਪੰਜਾਬ ਤੇ ਪੂਰੇ ਭਾਰਤ ਵਿੱਚ ਅੰਦੋਲਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Advertisement

ਪਾਤੜਾਂ (ਪੱਤਰ ਪ੍ਰੇਰਕ): ਬੀ ਕੇ ਯੂ ਏਕਤਾ ਆਜ਼ਾਦ ਦੇ ਵਰਕਰਾਂ ਨੇ ਐੱਸ ਡੀ ਐੱਮ ਪਾਤੜਾਂ ਦੇ ਦਫ਼ਤਰ ਤੱਕ ਮੋਟਰਸਾਈਕਲ ਮਾਰਚ ਕੱਢਿਆ। ਜਥੇਬੰਦੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ ਦੀ ਅਗਵਾਈ ਹੇਠ ਵਰਕਰਾਂ ਨੇ ਵਪਾਰ ਸਮਝੌਤਾ ਖ਼ਿਲਾਫ਼ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਐੱਸ ਡੀ ਐੱਮ ਪਾਤੜਾਂ ਕਾਲਾ ਰਾਮ ਕਾਂਸਲ ਨੂੰ ਸੌਂਪਿਆ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Advertisement

ਪਟਿਆਲਾ (ਖੇਤਰੀ ਪ੍ਰਤੀਨਿਧ): ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਯੂਨੀਅਨਾਂ ਵੱਲੋਂ ਅਮਰੀਕਾ ਭਾਰਤ ਵਪਾਰ ਸਮਝੌਤੇ ਖ਼ਿਲਾਫ਼ ਅੱਜ ਇਥੇ ਪੁੱਡਾ ਗਰਾਉਡ ਤੋਂ ਤ੍ਰਿਪੜੀ ਦੇ ਬਾਜ਼ਾਰ ਵੱਲ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਸਬੰਧੀ ਇਹ ਕਿਸਾਨ ਪਹਿਲਾਂ ਇੱਥੇ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿਖੇ ਇਕੱਤਰ ਹੋਏ। ਇੱਥੇ ਪੁੱਜੀਆਂ ਕੇ ਐੱਮ ਐੱਮ ਨਾਲ ਸੰਬੰਧਤ ਯੂਨੀਅਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਭਟੇੜੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਆਦਿ ਸ਼ਾਮਲ ਸਨ। ਇਸ ਦੌਰਾਨ ਜੰਗ ਸਿੰਘ ਭਟੇੜੀ ਸੂਬਾ ਪ੍ਰਧਾਨ ਬੀਕੇਯੂ ਭਟੇੜੀ ਅਤੇ ਬੀ ਕੇ ਯੂ ਕ੍ਰਾਂਤੀਕਾਰੀ ਦੇ ਰਣਜੀਤ ਸਿੰਘ ਸਵਾਜਪੁਰ ਸਣੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਅਮਰੀਕਾ ਭਾਰਤ ਵਪਾਰ ਸਮਝੌਤਾ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਰੀਆਂ ਫਸਲਾਂ ’ਤੇ ਐੱਮ ਐੱਸ ਪੀ ਦਿੱਤਾ ਜਾਵੇ।

ਮੋਟਰਸਾਈਕਲ ਮਾਰਚ ਤੋਂ ਪਹਿਲਾਂ ਇਕੱਤਰ ਹੋਏ ਕਿਸਾਨ ਫੋਟੋ ਭੰਗੂ।
ਮੋਟਰਸਾਈਕਲ ਮਾਰਚ ਤੋਂ ਪਹਿਲਾਂ ਇਕੱਤਰ ਹੋਏ ਕਿਸਾਨ। -ਫੋਟੋ : ਭੰਗੂ

ਕੇਂਦਰ ਤੇ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ

ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ):ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਦੀ ਮੀਟਿੰਗ ਬਾਬਾ ਸੁਖਾ ਸਿੰਘ ਗੁਰਦੁਆਰਾ ਨੀਲਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਆਕੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਨੰਡਿਆਲੀ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਦੇਸ਼ ਭਰ ਦੇ ਕਿਸਾਨਾਂ ਨੂੰ ਲਾਮਬੰਦ ਕਰਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਵਿੱਚ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਜਥੇਬੰਦੀ ਵੱਲੋਂ ਕੀਤੀਆਂ ਕਾਰਵਾਈਆਂ ਅਤੇ ਇਸ ਸਬੰਧੀ ਵੱਡੀਆਂ ਫਰਮਾਂ ਖ਼ਿਲਾਫ਼ ਦਰਜ ਹੋਈਆਂ ਐਫਆਈਆਰਜ਼ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ਸਤਲੁਜ 'ਤੇ ਪਾਬੰਦੀ ਦੀ ਨਿਖੇਧੀ ਕਰਦਿਆਂ ਇਸ ਮੁੱਦੇ ਨੂੰ ਸਿਆਸੀ ਰੰਗ ਦੇਣ ਦੀ ਵੀ ਆਲੋਚਨਾ ਕੀਤੀ ਗਈ।

Advertisement
×