ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਅਕਤੂਬਰ
ਇਥੇ ਲਹਿਰਾਗਾਗਾ-ਪਾਤੜਾਂ ਰੇਲਵੇ ਓਵਰਬਰਿੱਜ ’ਤੇ ਵਾਪਰੇ ਇੱਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਉਸ ਦੀਆਂ ਦੋ ਸਕੀਆਂ ਭੈਣਾਂ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਸਤਗੁਰ ਸਿੰਘ (21) ਪੁੱਤਰ ਸੱਤਪਾਲ ਸਿੰਘ ਰਾਜ ਮਿਸਤਰੀ ਵਾਸੀ ਕੱਟੂ ਭੱਠਲਾਂ ਥਾਣਾ ਬੁਢਲਾਡਾ ਮਾਨਸਾ ਵਜੋਂ ਹੋਈ ਹੈ। ਜ਼ਖ਼ਮੀ ਭੈਣਾਂ ਸੋਨੂੰ ਰਾਣੀ ਅਤੇ ਅਮਨ ਕੌਰ ਨੂੰ ਮੁੱਢਲੀ ਸਹਾਇਤਾ ਮਗਰੋ ਸਿਵਲ ਹਸਪਤਾਲ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।