ਪਸ਼ੂ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
ਪਿੰਡ ਦੇਧਨਾ ਨਜ਼ਦੀਕ ਮੋਟਰਸਾਈਕਲ ਅੱਗੇ ਲਾਵਾਰਸ ਪਸ਼ੂ ਆਉਣ ਕਾਰਨ ਮੋਟਰਸਾਈਕਲ ਸਵਾਰ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਹੈ।ਜਾਂਚ ਅਧਿਕਾਰੀ ਘੱਗਾ ਥਾਣਾ ਦੇ ਏ ਐੱਸ ਆਈ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ...
Advertisement
ਪਿੰਡ ਦੇਧਨਾ ਨਜ਼ਦੀਕ ਮੋਟਰਸਾਈਕਲ ਅੱਗੇ ਲਾਵਾਰਸ ਪਸ਼ੂ ਆਉਣ ਕਾਰਨ ਮੋਟਰਸਾਈਕਲ ਸਵਾਰ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਹੈ।ਜਾਂਚ ਅਧਿਕਾਰੀ ਘੱਗਾ ਥਾਣਾ ਦੇ ਏ ਐੱਸ ਆਈ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਕਰਮ ਸਿੰਘ (43) ਵਾਸੀ ਪਿੰਡ ਮਕੋਰੜ ਸਾਹਿਬ ਥਾਣਾ ਮੂਨਕ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪਤੀ ਅਮਰੂਦ ਵੇਚਣ ਦਾ ਕੰਮ ਕਰਦਾ ਸੀ ਤੇ ਅੱਜ ਸਵੇਰੇ ਜਦੋਂ ਉਹ ਮੋਟਰਸਾਈਲ ’ਤੇ ਅਮਰੂਦ ਲੱਦ ਕੇ ਸਮਾਣਾ ਵੱਲ ਜਾ ਰਿਹਾ ਸੀ ਤਾਂ ਪਿੰਡ ਦੇਧਨਾ ਨੇੜੇ ਉਸ ਦੇ ਮੋਟਰਸਾਈਕਲ ਦੇ ਅੱਗੇ ਲਾਵਾਰਸ ਪਸ਼ੂ ਆ ਗਿਆ ਜਿਸ ਕਾਰਨ ਉਹ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।
Advertisement
Advertisement
