ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਓ ਐੱਸ ਡੀ ਨਾਲ ਮੀਟਿੰਗ
ਕੇਡਰ ਦੇ ਅਹੁਦੇ ਦਾ ਨਾਂ ਤਬਦੀਲ ਕਰਨ ਲਈ ਵਿੱਤ ਮੰਤਰੀ ਨੂੰ ਮੰਗ ਪੱਤਰ
Advertisement
ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾਈ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨਾਲ ਮੀਟਿੰਗ ਕੀਤੀ ਗਈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕੇਡਰ ਦਾ ਨਾਮ ਬਦਲੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ| ਇਸ ਬਾਰੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮਲਟੀਪਰਪਜ਼ ਕੇਡਰ ਤੇ ਅਹੁਦੇ ਦਾ ਨਾਮ ਤਬਦੀਲ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਹੁਣ ਇਸ ਸਬੰਧ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਦਾ ਨਾਮ ਤਬਦੀਲ ਕਰਨ ਲਈ ਜਥੇਬੰਦੀ ਵੱਲੋਂ ਇੱਕ ਫਾਈਲ ਸਿਹਤ ਵਿਭਾਗ ਪੰਜਾਬ ਦੇ ਰਾਹੀਂ ਸਰਕਾਰ ਪਾਸ ਭੇਜੀ ਗਈ ਹੈ| ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਅਤੇ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕੇ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣ ਸਬੰਧੀ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਜਾਵੇਗਾ| ਇਸ ਮੌਕੇ ਸੂਬਾ ਆਗੂ ਅਸ਼ੋਕ ਕੁਮਾਰ ਅਤੇ ਨੀਰਜ ਸ਼ਰਮਾ ਧੂਰੀ ਹਾਜ਼ਰ ਸਨ|
Advertisement
Advertisement
