DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਨਿਗਮ ਵੱਲੋਂ ਚਾਰ ਡੇਅਰੀ ਮਾਲਕਾਂ ਖ਼ਿਲਾਫ਼ ਕਾਰਵਾਈ

ਸੀਵਰੇਜ ਤੇ ਪਾਣੀ ਦੇ ਕੁਨੈਕਸ਼ਨ ਕੱਟੇ

  • fb
  • twitter
  • whatsapp
  • whatsapp
featured-img featured-img
ਕਾਰਵਾਈ ਦੌਰਾਨ ਨਗਰ ਨਿਗਮ ਅਧਿਕਾਰੀ।
Advertisement
ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਸ਼ਹਿਰ ਤੋਂ ਬਾਹਰ ਅਬਲੋਵਾਲ ਵਿੱਚ ਸਥਾਪਤ ਕੀਤੇ ਗਏ ਵਿਸ਼ੇਸ਼ ਪ੍ਰਾਜੈਕਟ ’ਚ ਡੇਅਰੀਆਂ ਨਾ ਤਬਦੀਲ ਕਰਨ ਦੇ ਖਿਲਾਫ਼ ਨਿਗਮ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਕਈ ਡੇਅਰੀ ਮਾਲਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ।        ਇਸ ਸਬੰਧੀ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਅਜਿਹੀ ਕਾਰਵਾਈ ਅਗਲੇ ਦਿਨੀਂ ’ਚ ਜਾਰੀ ਰਹੇਗੀ। ਮੇਅਰ ਦਾ ਕਹਿਣਾ ਸੀ ਕਿ ਸ਼ਹਿਰ ਅੰਦਰ ਡੇਅਰੀਆਂ ਕਾਰਨ ਗੰਦਗੀ, ਬਦਬੂ ਅਤੇ ਟਰੈਫਿਕ ਸਮੇਤ ਸੀਵਰੇਜ ਬੰਦ ਹੋਣ ਦੀਆਂ ਸਮੱਸਿਆਵਾਂ ਨਾਲ਼ ਵੀ ਜੂਝਣਾ ਪੈਂਦਾ ਹੈ। ਇਸੇ ਕਰਕੇ ਹੀ ਅਬਲੋਵਾਲ ਵਿੱਚ ਵਿਸੇਸ਼ ਡੇਅਰੀ ਪ੍ਰਾਜੈਕਟ ਸਥਾਪਤ ਕੀਤਾ ਗਿਆ ਹੈ ਅਤੇ ਸਾਰੇ ਡੇਅਰੀ ਮਾਲਕਾਂ ਨੂੰ 2 ਜਨਵਰੀ ਤੱਕ ਉਥੇ ਡੇਅਰੀਆ ਤਬਦੀਲ ਕਰਨ ਦੀ ਤਾਕੀਦ ਕੀਤੀ ਗਈ ਸੀ। ਅਜਿਹਾ ਨਾ ਕਰਨ ਦੀ ਸੂਰਤ ’ਚ ਉਨ੍ਹ੍ਵਾਂ ਦੇ ਕੁਨੈਕਸ਼ਨ ਕੱਟਣ ਦੀ ਚਿਤਾਵਨੀ ਵੀ ਦਿਤੀ ਗਈ ਸੀ। ਇਸ ਤਹਿਤ ਅੱਜ ਇਸ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਨਵੇਂ ਡੇਅਰੀ ਪ੍ਰਾਜੈਕਟ ਵਿੱਚ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਡਰੇਨੇਜ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਹਨ ਫਿਰ ਵੀ ਜੇ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਹਿੱਤ ਵਿੱਚ ਸਖ਼ਤ ਕਾਰਵਾਈ ਕਰਨੀ ਲਾਜ਼ਮੀ ਹੈ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਡੇਅਰੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਸ਼ਹਿਰ ਤੋਂ ਬਾਹਰ ਸ਼ਿਫਟ ਹੋਣ ਲਈ ਕਿਹਾ ਗਿਆ ਸੀ, ਪਰ ਨਿਰਧਾਰਿਤ ਸਮੇਂ ਦੇ ਬਾਵਜੂਦ ਇਹ ਮਾਲਕ ਡੇਅਰੀਆਂ ਸ਼ਹਿਰ ਅੰਦਰ ਹੀ ਚਲਾ ਰਹੇ ਸਨ। ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਡੇਅਰੀ ਮਾਲਕਾਂ ’ਤੇ ਕਾਰਵਾਈ ਕੀਤੀ ਗਈ ਹੈ ਅਤੇ ਕੱਲ੍ਹ ਤੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ। ਜਿਹੜੀਆਂ ਡੇਅਰੀਆਂ ਹਾਲੇ ਵੀ ਸ਼ਹਿਰ ਅੰਦਰ ਚੱਲ ਰਹੀਆਂ ਹਨ, ਖ਼ਿਲਾਫ਼ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨ ਕੱਟਣ ਸਮੇਤ ਹੋਰ ਕਾਨੂੰਨੀ ਕਾਰਵਾਈ ਵੀ ਅਮਲ ’ਚ ਲਿਆਂਦੀ ਜਾਵੇਗੀ।

ਡੇਅਰੀ ਫਾਰਮ ਯੂਨੀਅਨ ਨੇ ਨਿਗਮ ਦੇ ਦਾਅਵੇ ਨਕਾਰੇ

ਡੇਅਰੀ ਫਾਰਮ ਯੂਨੀਅਨ ਦੇ ਪ੍ਰਧਾਨ ਕਿਰਪਾਲ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਨਗਰ ਨਿਗਮ ਦੇ ਉਨ੍ਹਾਂ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ ਜਿਨ੍ਹਾਂ ’ਚ ਅਬਲੋਵਾਲ ਸਥਿਤ ਡੇਅਰੀ ਪ੍ਰਾਜੈਕਟ ’ਤੇ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਹੋਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਚ ਨਾ ਹੀ ਬਾਇਓ ਗੈਸ ਪਲਾਂਟ, ਈ ਟੀ ਪੀ ਪਲਾਂਟ, ਪਾਣੀ ਦੀ ਨਿਕਾਸੀ ਸਬੰਧੀ ਇੰਤਜ਼ਾਮ, ਪਸ਼ੂਆਂ ਦਾ ਹਸਪਤਾਲ, ਪੀਣ ਵਾਲਾ ਪਾਣੀ ਆਦਿ ਅਜੇ ਤੱਕ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਡੇਅਰੀ ਮਾਲਕਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਟ ਦੀ ਸੁਣਵਾਈ 12 ਫਰਵਰੀ ਨੂੰ ਹੋਣੀ ਹੈ। ਉਨ੍ਹਾਂ ਹੋਰ ਕਿਹਾ ਕਿ ਪਟਿਆਲਾ ਦੀ ਅਦਾਲਤ ’ਚ ਦਾਇਰ ਕੀਤੀ ਗਈ ਪਟੀਸ਼ਨ ਦੀ ਸੁਣਵਾਈ 19 ਜਨਵਰੀ ਨੂੰ ਹੋਣੀ ਹੈ। ਇਸ ਕਰਕੇ ਡੇਅਰੀ ਮਾਲਕਾਂ ਵਿਰੁੱਧ ਨਿਗਮ ਦੀ ਕਾਰਵਾਈ ਨਿਯਮਾਂ ਦੀ ਉਲੰਘਣਾ ਹੈ।

Advertisement

Advertisement

Advertisement
×