DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Municipal Council Bhawanigarh: ਅਵਤਾਰ ਸਿੰਘ ਤਾਰੀ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਬਣੇ ਮੀਤ ਪ੍ਰਧਾਨ

ਮੀਟਿੰਗ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ 15 ਕੌਂਸਲਰ ਹਾਜ਼ਰ ਹੋਏ

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਭਵਾਨੀਗੜ੍ਹ ਦੇ ਨਵੇਂ ਚੁਣੇ ਪ੍ਰਧਾਨ ਅਵਤਾਰ ਸਿੰਘ ਤਾਰੀ ਤੇ ਵਿਧਾਇਕ ਭਰਾਜ ਜਿੱਤ ਦਾ ਨਿਸ਼ਾਨ ਦਿਖਾਉਂਦੇ ਹੋਏ।-ਫੋਟੋ: ਮੱਟਰਾਂ
Advertisement

ਅੱਜ ਇੱਥੇ ਨਗਰ ਕੌਂਸਲ ਭਵਾਨੀਗੜ੍ਹ ਦੇ ਦਫ਼ਤਰ ਵਿੱਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਬੰਧੀ ਐੱਸ ਡੀ ਐੱਮ ਭਵਾਨੀਗੜ੍ਹ-ਕਮ-ਚੋਣ ਕਨਵੀਨਰ ਮਨਜੀਤ ਕੌਰ ਦੀ ਨਿਗਰਾਨੀ ਹੇਠ  ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ 15 ਕੌਂਸਲਰ ਹਾਜ਼ਰ ਹੋਏ। ਮੀਟਿੰਗ ਵਿੱਚ ਅਵਤਾਰ ਸਿੰਘ ਤਾਰੀ ਦਾ ਪ੍ਰਧਾਨਗੀ ਲਈ ਨਾਂ ਪੇਸ਼  ਕੀਤਾ ਗਿਆ, ਜਿਸ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ 9 ਮੈਂਬਰਾਂ ਵੱਲੋਂ ਸਹਿਮਤੀ ਦਿੱਤੀ ਗਈ। ਇਸ ਉਪਰੰਤ ਮੀਤ ਪ੍ਰਧਾਨ ਲਈ ਕਰਮਜੀਤ ਕੌਰ ਕਲੇਰ ਦਾ ਨਾਂ ਪ੍ਰਪੋਜ਼ ਕੀਤਾ ਗਿਆ ਅਤੇ ਉਸ ਨੂੰ ਵਿਧਾਇਕ ਸਮੇਤ 10 ਮੈਂਬਰਾਂ ਵੱਲੋਂ ਸਹਿਮਤੀ ਦਿੱਤੀ ਗਈ। ਕਾਂਗਰਸ ਪਾਰਟੀ ਨਾਲ ਸਬੰਧਤ 7 ਮੈਂਬਰਾਂ ਵੱਲੋਂ ਪ੍ਰਧਾਨ ਦੀ ਚੋਣ ਵਿੱਚ ਹਿੱਸਾ ਨਹੀਂ ਲਿਆ ਗਿਆ, ਪਰ ਮੀਤ ਪ੍ਰਧਾਨ ਦੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਇੱਕ ਕੌਂਸਲਰ ਵੱਲੋਂ ਸਹਿਮਤੀ ਦਿੱਤੀ ਗਈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਂਸਲਰ ਨੇ ਵੀ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਵਿੱਚ ਸਹਿਮਤੀ ਦਿੱਤੀ।

Advertisement

ਇਸ ਤਰ੍ਹਾਂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਭਵਾਨੀਗੜ੍ਹ ਦਾ ਨਵਾਂ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੈਨਕੋਫੈਡ ਦੇ ਚੇਅਰਮੈਨ ਡਾ. ਮਿੰਕੂ ਜਵੰਧਾ, ਟਰੱਕ ਯੂਨੀਅਨ ਦੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ, ਚੇਅਰਮੈਨ ਬਰਜਿੰਦਰ ਸਿੰਘ ਬਾਲਦ, ਜਤਿੰਦਰ ਸਿੰਘ ਵਿੱਕੀ ਬਾਜਵਾ (ਸਾਬਕਾ ਪ੍ਰਧਾਨ ਅਤੇ ਕੌਂਸਲਰ), ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਦੀਪ ਮਿੱਤਲ ਅਤੇ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Advertisement

Advertisement
×