ਪਿੰਡ ਭਰੂਰ ਵਿੱਚ ਸਿਰ ਵਿੱਚ ਰਾਡ ਮਾਰ ਕੇ ਹੱਤਿਆ
ਇੱਥੋਂ ਨੇੜਲੇ ਪਿੰਡ ਭਰੂਰ ਵਿੱਚ ਕੱਲ੍ਹ ਰਾਤ ਸਿਰ ਵਿੱਚ ਕਥਿਤ ਤੌਰ ’ਤੇ ਲੋਹੇ ਦੀ ਰਾਡ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਥਾਣਾ ਸ਼ਹਿਰੀ ਸੁਨਾਮ ਦੇ ਐੱਸ ਐੱਚ ਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ...
ਇੱਥੋਂ ਨੇੜਲੇ ਪਿੰਡ ਭਰੂਰ ਵਿੱਚ ਕੱਲ੍ਹ ਰਾਤ ਸਿਰ ਵਿੱਚ ਕਥਿਤ ਤੌਰ ’ਤੇ ਲੋਹੇ ਦੀ ਰਾਡ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ।
ਥਾਣਾ ਸ਼ਹਿਰੀ ਸੁਨਾਮ ਦੇ ਐੱਸ ਐੱਚ ਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਖੇਤ ਦੇ ਗੁਆਂਢੀ ਸਨ। ਬੀਤੀ ਰਾਤ ਖੇਤ ਵਿੱਚ ਹੀ ਦੋਵੇਂ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਕਿਸੇ ਗੱਲ ’ਤੇ ਆਪਸ ਵਿਚ ਤਕਰਾਰ ਹੋ ਗਿਆ। ਰਣਜੀਤ ਸਿੰਘ ਨੇ ਕੁਲਵੰਤ ਸਿੰਘ ਉੱਪਰ ਕਥਿਤ ਤੌਰ ’ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕਰ ਦਿੱਤੇ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ।
ਪੁਲੀਸ ਅਨੁਸਾਰ ਕੁਲਵੰਤ ਸਿੰਘ (65) ਪੁੱਤਰ ਜਾਗਰ ਸਿੰਘ ਵਾਸੀ ਭਰੂਰ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਮੌਤ ਹੋ ਗਈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਣਜੀਤ ਸਿੰਘ ਵਾਸੀ ਭਰੂਰ ਖਿਲਾਫ ਬੀ ਐੱਨ ਐੱਸ ਐੱਸ ਦੀ ਧਾਰਾ 103(1) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

