DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਤਲ ਮਾਮਲਾ: ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਥਾਣੇ ਦੇ ਘਿਰਾਓ ਦੀ ਚਿਤਾਵਨੀ

ਪੱਤਰ ਪ੍ਰੇਰਕ ਲਹਿਰਾਗਾਗਾ, 26 ਸਤੰਬਰ ‌ ਪਿੰਡ ਭੁਟਾਲ ਕਲਾਂ ਵਿੱਚ ਭੂਰਾ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਕਥਿਤ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਹਾਲੇ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਵਿਰੋਧ ਕਰਦਿਆਂ ਅੱਜ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 26 ਸਤੰਬਰ ‌

Advertisement

ਪਿੰਡ ਭੁਟਾਲ ਕਲਾਂ ਵਿੱਚ ਭੂਰਾ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਕਥਿਤ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਹਾਲੇ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਵਿਰੋਧ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਇਸ ਕਦਰ ਪਰਿਵਾਰ ਦੇ ਮੁਖੀ ਦਾ ਕੀਤਾ ਗਿਆ ਕਤਲ ਸਰਾਸਰ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਇਸ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਛੇਤੀ ਹੀ ਬਾਕੀ ਦੋਸ਼ੀਆਂ ਨੂੰ ਕਾਬਨੂੰ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਅਣਮਿੱਥੇ ਸਮੇਂ ਲਈ ਥਾਣਾ ਲਹਿਰਾਗਾਗਾ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲੀਸ ਪ੍ਰਸ਼ਾਸਨ ਦੀ ਹੋਵੇਗੀ।

Advertisement

Advertisement
×