DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੁਨਾਮ ਵਿੱਚ ਨੌਜਵਾਨ ਦਾ ਕਤਲ

ਇੱਥੇ ਪੀਰ ਬੰਨਾ ਬਨੋਈ ਰੋਡ ’ਤੇ ਕੱਲ੍ਹ ਰਾਤ ਨੌਜਵਾਨ ਦਾ ਕਤਲ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਵੱਲੋਂ ਪੁਲੀਸ ਨੂੰ ਇਤਲਾਹ ਦਿੱਤੀ ਗਈ ਸੀ ਕਿ ਸਥਾਨਕ ਪੀਰ ਬੰਨਾ ਬਨੋਈ ਰੋਡ ’ਤੇ ਨੌਜਵਾਨ ਦੀ ਲਾਸ਼ ਪਈ ਹੈ ਜਿਸ ’ਤੇ ਪੁਲੀਸ...

  • fb
  • twitter
  • whatsapp
  • whatsapp
Advertisement

ਇੱਥੇ ਪੀਰ ਬੰਨਾ ਬਨੋਈ ਰੋਡ ’ਤੇ ਕੱਲ੍ਹ ਰਾਤ ਨੌਜਵਾਨ ਦਾ ਕਤਲ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਵੱਲੋਂ ਪੁਲੀਸ ਨੂੰ ਇਤਲਾਹ ਦਿੱਤੀ ਗਈ ਸੀ ਕਿ ਸਥਾਨਕ ਪੀਰ ਬੰਨਾ ਬਨੋਈ ਰੋਡ ’ਤੇ ਨੌਜਵਾਨ ਦੀ ਲਾਸ਼ ਪਈ ਹੈ ਜਿਸ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿੱਚ ਰਖਵਾ ਦਿੱਤੀ ਹੈ। ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐੱਸ ਐੱਚ ਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ (34) ਪੁੱਤਰ ਵਜ਼ੀਰ ਚੰਦ ਵਾਸੀ ਕਸਾਈਆਂ ਵਾਲਾ ਮੁਹੱਲਾ ਚੁਹੱਟਾ ਬਾਜ਼ਾਰ ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਤਿੰਦਰ ਕੁਮਾਰ ਵਾਸੀ ਸੁਨਾਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

Advertisement
Advertisement
×