ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,28 ਨਵੰਬਰ
ਇਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੀਤੀ ਰਾਤ ਅਣਪਛਾਤਿਆਂ ਨੇ ਕਤਲ ਕਰ ਦਿੱਤਾ। ਠੇਕੇ ਦੇ ਗੁਆਂਢੀ ਜਸਵੀਰ ਸਿੰਘ ਨੇ ਦੱਸਿਆ ਕਿ ਰਾਤ ਨੂੰ 2 ਵਿਅਕਤੀ ਠੇਕੇ ਤੋਂ ਸ਼ਰਾਬ ਲੈਣ ਆਏ ਜਿਨ੍ਹਾਂ ਦਾ ਠੇਕੇ ਦੇ ਕਰਿੰਦੇ ਨਾਲ ਤਕਰਾਰ ਹੋ ਗਿਆ ਅਤੇ ਉਨ੍ਹਾਂ ਨੇ ਕਰਿੰਦੇ ਨੂੰ ਜ਼ਖ਼ਮੀ ਕਰ ਦਿੱਤਾ। ਇਨ੍ਹਾਂ ਵਿਅਕਤੀਆਂ ਨੇ ਗੁਆਂਢੀ ਦੀ ਵੀ ਕੁੱਟਮਾਰ ਕੀਤੀ। ਠੇਕੇਦਾਰ ਰਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਉਸ ਨੂੰ ਰਾਤ ਨੂੰ ਹੀ ਫੋਨ ’ਤੇ ਪਤਾ ਲੱਗਿਆ ਸੀ ਕਿ ਕਰਿੰਦੇ ਨੂੰ ਮਾਰ ਕੇ ਠੇਕੇ ’ਤੇ ਲੁੱਟ ਹੋਈ ਹੈ। ਕਰਿੰਦੇ ਨੂੰ ਪਹਿਲਾਂ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਪੀਜੀਆਈ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਐੱਸਪੀਡੀ ਸੰਗਰੂਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਦਾਮਪੁਰ ਸ਼ਰਾਬ ਦੇ ਠੇਕੇ ਤੇ ਕੰਮ ਕਰਦਾ ਰਾਜਿੰਦਰ ਸ਼ੁਕਲਾ ਪਿੰਡ ਸ਼ੁਕਲਾ ਗੰਜ ਜ਼ਿਲ੍ਹਾ ਉਨਾਓ (ਯੂਪੀ) ਦਾ ਸੀ।