ਭਵਾਨੀਗੜ੍ਹ ਦੇ ਮੁਸਲਿਮ ਭਾਈਚਾਰੇ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਕਿੱਟਾਂ ਭੇਜੀਆਂ
ਜਾਮਾ ਮਸਜਿਦ ਭਵਾਨੀਗੜ੍ਹ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤਾਂ ਦੀ ਸਹਾਇਤਾ ਲਈ ਅੱਜ 200 ਰਾਸ਼ਨ ਕਿੱਟਾਂ ਭੇਜੀਆਂ ਗਈਆਂ। ਇਸ ਮੌਕੇ ਮੁਹੰਮਦ ਰਸ਼ੀਦ, ਮੁਹੰਮਦ ਅਬਦੁਲ ਖਾਨ, ਬਿੱਟੂ ਖਾਨ, ਮਿੱਠੂ ਖਾਨ ਅਤੇ ਰੰਗੀ ਖਾਨ ਨੇ ਦੱਸਿਆ ਕਿ ਹੜ੍ਹ ਨੇ ਪੰਜਾਬ...
Advertisement
ਜਾਮਾ ਮਸਜਿਦ ਭਵਾਨੀਗੜ੍ਹ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤਾਂ ਦੀ ਸਹਾਇਤਾ ਲਈ ਅੱਜ 200 ਰਾਸ਼ਨ ਕਿੱਟਾਂ ਭੇਜੀਆਂ ਗਈਆਂ।
ਇਸ ਮੌਕੇ ਮੁਹੰਮਦ ਰਸ਼ੀਦ, ਮੁਹੰਮਦ ਅਬਦੁਲ ਖਾਨ, ਬਿੱਟੂ ਖਾਨ, ਮਿੱਠੂ ਖਾਨ ਅਤੇ ਰੰਗੀ ਖਾਨ ਨੇ ਦੱਸਿਆ ਕਿ ਹੜ੍ਹ ਨੇ ਪੰਜਾਬ ਦੇ ਹਜ਼ਾਰਾਂ ਲੋਕਾਂ ਦੇ ਘਰ, ਫਸਲਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਹਰ ਧਰਮ ਅਤੇ ਭਾਈਚਾਰੇ ਨੂੰ ਇੱਕ-ਦੂਜੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੀ ਸਮਰੱਥਾ ਅਨੁਸਾਰ ਇਸ ਸਹਾਇਤਾ ਕਾਰਜ ਵਿੱਚ ਯੋਗਦਾਨ ਪਾਇਆ ਗਿਆ ਹੈ।
Advertisement
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਵਲ, ਦਾਲਾਂ, ਤੇਲ, ਚਾਹ, ਚੀਨੀ ਅਤੇ ਹੋਰ ਜ਼ਰੂਰੀ ਸਮਾਨ ਸ਼ਾਮਲ ਕੀਤਾ ਗਿਆ ਹੈ।
Advertisement
×