ਮੁਸਤਫ਼ਾ ਵੱਲੋਂ ਰਾਜਾ ਵੜਿੰਗ ਨੂੰ ਅਸਤੀਫ਼ਾ ਦੇਣ ਦੀ ਸਲਾਹ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ’ਤੇ ਹੋਈ ਕਾਂਗਰਸੀ ਆਗੂਆਂ ਦੀ ਮੀਟਿੰਗ ਮਗਰੋਂ ਨਵੀਂ ਬਣੀ ਚੋਣ ਮੈਨੇਜਮੈਂਟ ਅਤੇ ਕੋਆਰਡੀਨੇਸ਼ਨ ਕਮੇਟੀ ਦੇ ਕੋ-ਚੇਅਰਪਰਸਨ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੇ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ’ਤੇ ਹੋਈ ਕਾਂਗਰਸੀ ਆਗੂਆਂ ਦੀ ਮੀਟਿੰਗ ਮਗਰੋਂ ਨਵੀਂ ਬਣੀ ਚੋਣ ਮੈਨੇਜਮੈਂਟ ਅਤੇ ਕੋਆਰਡੀਨੇਸ਼ਨ ਕਮੇਟੀ ਦੇ ਕੋ-ਚੇਅਰਪਰਸਨ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੇ ਕਾਂਗਰਸ ਹਾਈ ਕਮਾਨ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਮੀਟਿੰਗ ਮਗਰੋਂ ਪਾਰਟੀ ਜਨਰਲ ਸਕੱਤਰਾਂ ਖਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਮੰਗ ਕੀਤੀ ਹੈ। ਆਪਣੇ ਐਕਸ ਅਕਾਊਂਟ ’ਤੇ ਖੁੱਲ੍ਹੇ ਪੱਤਰ ਵਿਚ ਮੁਹੰੰਮਦ ਮੁਸਤਫਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰਨ ਲਈ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੀਡਰਸ਼ਿਪ ਦੇ ਵੱਡੇ ਹਿੱਸੇ ਨੂੰ ਆਪਣੇ ਤੋਂ ਦੂਰ ਕਰ ਦਿੱਤਾ ਹੈ। ਮੁਸਤਫਾ ਨੇ ਹਾਈ ਕਮਾਂਡ ਨੂੰ ਸਲਾਹ ਦਿੱਤੀ ਕਿ ਜੇਕਰ ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਚੁਣਨੀ ਹੋਵੇ ਤਾਂ ਯੋਗਤਾ ਦੇ ਅਧਾਰ ’ਤੇ ਅਜਿਹੇ ਆਗੂ ਨੂੰ ਚੁਣਿਆ ਜਾਵੇ ਜਿਹੜਾ ਮੌਜੂਦ ਹਕੂਮਤ ਦੀਆਂ ਅੱਖਾਂ ਵਿਚ ਅੱਖਾਂ ਪਾਉਣ ਦੀ ਜੁਰੱਅਤ ਰੱਖਦਾ ਹੋਵੇ।
