ਨੌਜਵਾਨ ਦੀ ਭੇਤ-ਭਰੀ ਮੌਤ
ਪਟਿਆਲਾ ਜ਼ਿਲ੍ਹੇ ਦੇ ਪਿੰਡ ਮਰੌੜੀ ਵਿੱਚ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਉਸ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖੀ...
Advertisement
ਪਟਿਆਲਾ ਜ਼ਿਲ੍ਹੇ ਦੇ ਪਿੰਡ ਮਰੌੜੀ ਵਿੱਚ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਉਸ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖੀ ਗਈ ਹੈ। ਮ੍ਰਿਤਕ ਦੀ ਪਛਾਣ ਸਲਵਿੰਦਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਮਰੌੜੀ ਥਾਣਾ ਸਦਰ ਸਮਾਣਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਉਧਰ ਸੰਪਰਕ ਕਰਨ ‘ਤੇ ਪਟਿਆਲਾ ਦੇ ਐੱਸ ਪੀ (ਡੀ) ਗੁਰਬੰਸ ਬੈਂਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਮਗਰੋਂ ਹੀ ਲੱਗ ਸਕੇਗਾ।
Advertisement
Advertisement
×

