DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nabha Lockup Death: ਨਾਭਾ ਥਾਣੇ ਦੀ ਹਵਾਲਾਤ ਵਿੱਚ ਮੁਲਜ਼ਮ ਵੱਲੋਂ ਖ਼ੁਦਕੁਸ਼ੀ

ਪਰਿਵਾਰਕ ਮੈਂਬਰਾਂ ਨੇ ਰੋਸ ਜਤਾਇਆ

  • fb
  • twitter
  • whatsapp
  • whatsapp
Advertisement

Nabha Lockup Death: ਨਾਭਾ ਥਾਣਾ ਕੋਤਵਾਲੀ ਦੀ ਹਵਾਲਾਤ ਵਿੱਚ ਐੱਨ ਡੀ ਪੀ ਐੱਸ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਨੇ ਅੱਜ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਲਛਮਣ ਵਜੋਂ ਹੋਈ ਹੈ।

Advertisement

ਪੁਲੀਸ ਮੁਤਾਬਕ 27 ਸਤੰਬਰ ਨੂੰ ਦੋ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ 80 ਗ੍ਰਾਮ ਚਿੱਟਾ (ਹੈਰੋਇਨ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਅਦਾਲਤ ਨੇ ਦੋਵਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ। ਮੰਗਲਵਾਰ ਸਵੇਰੇ ਕਰੀਬ 7 ਵਜੇ ਲਛਮਣ ਨੇ ਕਥਿਤ ਤੌਰ 'ਤੇ ਆਪਣੇ ਪਜਾਮੇ ਦੇ ਨਾਲੇ ਨਾਲ ਹਵਾਲਾਤ ਦੇ ਟਾਇਲਟ ਵਿੱਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

Advertisement

ਘਟਨਾ ਤੋਂ ਬਾਅਦ ਥਾਣਾ ਕੋਤਵਾਲੀ ਦੇ ਬਾਹਰ ਕੁਝ ਸਮੇਂ ਲਈ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਪਰਿਵਾਰ ਨੇ ਰੋਸ ਪ੍ਰਗਟ ਕੀਤਾ। ਬਾਅਦ ਵਿੱਚ ਪਟਿਆਲਾ ਦੇ ਐੱਸ ਪੀ (ਹੈੱਡਕੁਆਰਟਰ) ਰਾਜੇਸ਼ ਛਿੱਬੜ ਅਤੇ ਡੀ ਐੱਸ ਪੀ ਨਾਭਾ ਗੁਰਿੰਦਰ ਸਿੰਘ ਬੱਲ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ।

ਮ੍ਰਿਤਕ ਦੇ ਮਾਮਾ ਜੱਗੀ ਸਿੰਘ ਅਤੇ ਤਾਇਆ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਵੱਲੋਂ ਦਿਖਾਈ ਗਈ ਸੀ ਸੀ ਟੀ ਵੀ ਫੁਟੇਜ ਦੇਖਣ ਤੋਂ ਬਾਅਦ ਇਹ ਮੰਨ ਲਿਆ ਹੈ ਕਿ ਲਛਮਣ ਨੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਰੋਸ ਜ਼ਾਹਿਰ ਕੀਤਾ ਕਿ ਸਵੇਰੇ ਕਰੀਬ 7 ਵਜੇ ਵਾਪਰੀ ਘਟਨਾ ਦੀ ਸੂਚਨਾ ਪਰਿਵਾਰ ਨੂੰ ਕਾਫ਼ੀ ਦੇਰ ਬਾਅਦ ਦਿੱਤੀ ਗਈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਨਾਭਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੋਸਟਮਾਰਟਮ ਅਦਾਲਤ ਦੇ ਹੁਕਮਾਂ ਅਨੁਸਾਰ ਜੱਜ ਦੀ ਨਿਗਰਾਨੀ ਹੇਠ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਜਾਵੇਗਾ।

Advertisement
×