Nabha Mining Officer: ਨਾਭਾ ਦੇ ਮਾਈਨਿੰਗ ਵਿਭਾਗ ਦਾ ਐੱਸ ਡੀ ਓ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਓਵਰਲੋਡ ਟਿੱਪਰਾਂ ਦੇ ਚਾਲਾਨ ਕਰਨ ਦੀ ਦਿੱਤੀ ਸੀ ਧਮਕੀ
Nabha Mining Officer: ਵਿਜੀਲੈਂਸ ਬਿਊਰੋ ਨੇ ਨਾਭਾ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐੱਸ ਡੀ ਓ ਹਰਦੀਪ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਪਿੰਡ ਅਲੀਪੁਰ ਅਰਾਈਆਂ ਦੇ ਠੇਕੇਦਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਐੱਸ ਡੀ ਓ ਉਸ ਦੇ ਓਵਰਲੋਡ ਟਿੱਪਰਾਂ ਦੇ ਚਲਾਨ ਕਰਨ ਦੀ ਧਮਕੀ ਦੇ ਕੇ ਕਾਰਵਾਈ ਨਾ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤ ਦੀ ਪੜਤਾਲ ਮਗਰੋਂ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਿਕਾਇਤ ਦੀ ਪੜਤਾਲ ਮਗਰੋਂ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

