DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nabha School Controversy: ਥੱਪੜ ਮਾਰਨ ਦਾ ਮਾਮਲਾ: ਪਰਿਵਾਰ ਨੇ ਦੋਵੇਂ ਧੀਆਂ ਨੂੰ ਸਕੂਲੋਂ ਹਟਾਇਆ

1984 Victims Justice: ਸਕੂਲ ਪ੍ਰਬੰਧਕਾਂ ਨੇ ਦੋਸ਼ ਨਕਾਰੇ

  • fb
  • twitter
  • whatsapp
  • whatsapp
Advertisement

Nabha School Controversy: ਨਾਭਾ ਤਹਿਸੀਲ ਦੇ ਇੱਕ ਪ੍ਰਾਈਵੇਟ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਕਲਾਸ ਵਿੱਚ 1984 ਦੇ ਦੰਗਾ ਪੀੜਤਾਂ ਲਈ ਇਨਸਾਫ਼ ਦੀ ਗੱਲ ਕਰਨ ’ਤੇ ਸਕੂਲ ਪ੍ਰਿੰਸੀਪਲ ਵੱਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਦਾ ਮਾਮਲਾ ਭਖ ਗਿਆ ਹੈ। ਇਸ ਘਟਨਾ ਤੋਂ ਬਾਅਦ ਵਿਦਿਆਰਥਣ ਦੇ ਪਰਿਵਾਰ ਨੇ ਆਪਣੀਆਂ ਦੋਵੇਂ ਧੀਆਂ ਨੂੰ ਸਕੂਲ ਵਿੱਚੋਂ ਹਟਾ ਲਿਆ। ਹਾਲਾਂਕਿ, ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣ ਦੀ ਕੁੱਟਮਾਰ ਅਤੇ ਨੱਕ ਵਿੱਚੋਂ ਖੂਨ ਵਗਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਇਨ੍ਹਾਂ ਨੂੰ ਸੰਸਥਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਘਟਨਾ ਤੋਂ ਬਾਅਦ ਵਿਦਿਆਰਥਣ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਕੂਲ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ।

Advertisement

ਵਿਦਿਆਰਥਣ ਦੇ ਪਿਤਾ ਨੇ ਦੋਸ਼ ਲਾਇਆ ਕਿ ਕਲਾਸ ਵਿੱਚ ‘ਲੋਕਤੰਤਰ’ ਅਧਿਆਇ ਪੜ੍ਹਾਉਂਦੇ ਸਮੇਂ ਜਦੋਂ ਉਨ੍ਹਾਂ ਦੀ ਧੀ ਨੇ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਤਾਂ ਪਹਿਲਾਂ ਤਾਂ ਉਸ ਨੂੰ ਅਧਿਆਪਕ ਨੇ ਝਿੜਕਿਆ ਅਤੇ ਫਿਰ ਪ੍ਰਿੰਸੀਪਲ ਨੂੰ ਬੁਲਾਇਆ। ਅਧਿਆਪਕਾਂ ਨੇ ਉਨ੍ਹਾਂ ਦੀ ਧੀ ਦੀਆਂ ਗੱਲਾਂ ਨੂੰ ਖ਼ਾਲਿਸਤਾਨ ਨਾਲ ਜੋੜ ਦਿੱਤਾ ਅਤੇ ਉਸ ਨੂੰ ਪਾਕਿਸਤਾਨ ਜਾਣ ਲਈ ਵੀ ਕਿਹਾ। ਪ੍ਰਿੰਸੀਪਲ ਨੇ ਬੱਚੀ ਨੂੰ ਦੋ ਥੱਪੜ ਮਾਰੇ ਜਿਸ ਕਾਰਨ ਉਸ ਦੇ ਨੱਕ ਵਿੱਚੋਂ ਖੂਨ ਆ ਗਿਆ। ਉਨ੍ਹਾਂ ਕਿਹਾ ਕਿ ਸਕੂਲ ਨੇ ਘਟਨਾ ਦੀ ਸੀ ਸੀ ਟੀ ਵੀ ਫੁਟੇਜ ਦੇਣ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਨੇ ਦੋਸ਼ ਲਾਇਆ ਕਿ ਘਟਨਾ ਤੋਂ ਬਾਅਦ ਵਿਦਿਆਰਥਣ ਉੱਪਰ ਲਗਾਤਾਰ ਦਬਾਅ ਹੋਣ ਕਾਰਨ ਉਨ੍ਹਾਂ ਆਪਣੀਆਂ ਦੋਵੇਂ ਧੀਆਂ ਨੂੰ ਸਕੂਲ ਵਿੱਚੋਂ ਹਟਾ ਲਿਆ ਹੈ। ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ’ਤੇ ਵੀ ਬੇਇੱਜ਼ਤ ਕੀਤਾ ਜਾਂਦਾ ਹੈ।

Advertisement

ਕਿਸਾਨ ਆਗੂ ਗਮਦੂਰ ਸਿੰਘ ਨੇ ਦੱਸਿਆ ਕਿ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਸੀ ਕਿ 10 ਦਿਨਾਂ ਦੇ ਅੰਦਰ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਜੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

ਚੇਅਰਮੈਨ ਨੇ ਵਿਦਿਆਰਥਣ ਦੀ ਕੁੱਟਮਾਰ ਤੋਂ ਇਨਕਾਰ ਕੀਤਾ

ਸੀ ਬੀ ਐੱਸ ਸੀ ਬੋਰਡ ਨਾਲ ਜੁੜੇ ਪ੍ਰਾਈਵੇਟ ਸਕੂਲ ਦੇ ਚੇਅਰਮੈਨ ਨੇ ਵਿਦਿਆਰਥਣ ਨਾਲ ਕਿਸੇ ਤਰ੍ਹਾਂ ਦੀ ਗੰਭੀਰ ਕੁੱਟਮਾਰ ਤੋਂ ਇਨਕਾਰ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਨੇ ਸਿਰਫ਼ ਵਿਦਿਆਰਥਣ ਨੂੰ ਜ਼ੁਬਾਨੀ ਤੌਰ ’ਤੇ ਝਿੜਕਿਆ ਸੀ। ਸਕੂਲ ਪ੍ਰਬੰਧਕਾਂ ਅਨੁਸਾਰ ਵਿਦਿਆਰਥਣ ਦੇ ਕਥਿਤ ਅਣ-ਉੱਚਿਤ ਵਿਵਹਾਰ ਕਾਰਨ ਹਲਕੀ ਸਖ਼ਤੀ ਕੀਤੀ ਹੋ ਸਕਦੀ ਹੈ। ਸ੍ਰੀ ਔਲਖ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਬਾਹਰੀ ਸਿਆਸੀ ਮੁੱਦਿਆਂ ਨੂੰ ਕਲਾਸਰੂਮ ਵਿੱਚ ਨਹੀਂ ਲਿਆਂਦਾ ਜਾਣਾ ਚਾਹੀਦਾ। ਘਟਨਾ ਤੋਂ ਬਾਅਦ ਮਾਪਿਆਂ ਨੂੰ ਸਕੂਲ ਬੁਲਾਇਆ ਸੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਬੱਚੀ ਦਾ ਵਿਵਹਾਰ ਅਸਧਾਰਨ ਸੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਨੂੰ 21 ਜੁਲਾਈ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਸੀ। ਉਹ ਸਿਰਫ਼ ਜ਼ਰੂਰੀ ਕੰਮਾਂ ਲਈ ਹੀ ਕਦੇ-ਕਦਾਈਂ ਸਕੂਲ ਆਉਂਦੇ ਹਨ। ਚੇਅਰਮੈਨ ਨੇ ਸਕੂਲ ਵਿੱਚ ਪੰਜਾਬੀ ਬੋਲਣ ’ਤੇ ਪਾਬੰਦੀ ਦੇ ਦੋਸ਼ ਨੂੰ ਵੀ ਰੱਦ ਕੀਤਾ। ਉਨ੍ਹਾਂ ਕਿਹਾ ਕਿ ਘਟਨਾ ਨਾਲ ਸਬੰਧਤ ਸੀ ਸੀ ਟੀ ਵੀ ਫੁਟੇਜ ਰਿਕਾਰਡਿੰਗ ਸਿਸਟਮ ਦੀ ਹਾਰਡ ਡਿਸਕ ਵਿੱਚ ਤਕਨੀਕੀ ਖ਼ਰਾਬੀ ਕਾਰਨ ਪ੍ਰਾਪਤ ਨਹੀਂ ਕੀਤੀ ਜਾ ਸਕੀ।

Advertisement
×