ਗੁਰੂ ਤੇਗ ਬਹਾਦਰ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸਥਾਨਕ ਪੰਚਾਇਤੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਗੁਰੂ ਘਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਮਾਲ ਗੁਦਾਮ...
Advertisement
ਸਥਾਨਕ ਪੰਚਾਇਤੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਗੁਰੂ ਘਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਮਾਲ ਗੁਦਾਮ ਰੋਡ, ਰੇਲਵੇ ਰੋਡ, ਸਦਰ ਬਾਜ਼ਾਰ, ਮੇਨ ਫਾਟਕ, ਸ਼ੂਗਰ ਮਿੱਲ ਗੇਟ, ਗੁਰਦੁਆਰਾ ਸੁੱਖਾ ਸਿੰਘ, ਬੱਸ ਸਟੈਂਡ ਰੋਡ, ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਨਾਨਕਪੁਰਾ ਸਾਹਿਬ, ਭਲਵਾਨ ਵਾਲਾ ਅੱਡਾ ਤੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਵਿਖੇ ਸਮਾਪਤ ਹੋਇਆ। ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ।
Advertisement
Advertisement
