DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਭਵਾਨੀਗੜ੍ਹ: ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਫੱਗੂਵਾਲਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਫੱਗੂਵਾਲਾ, ਜਥੇਦਾਰ ਜੋਗਾ ਸਿੰਘ...
  • fb
  • twitter
  • whatsapp
  • whatsapp
featured-img featured-img
ਫੱਗੂਵਾਲਾ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਮੱਟਰਾਂ
Advertisement

ਭਵਾਨੀਗੜ੍ਹ: ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਫੱਗੂਵਾਲਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਫੱਗੂਵਾਲਾ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਪਰਮਜੀਤ ਸਿੰਘ ਪੰਮੀ, ਇਕਬਾਲ ਸਿੰਘ ਫੱਗੂਵਾਲਾ, ਅਰਸ਼ਦੀਪ ਸਿੰਘ ਪੰਚ, ਡਾਕਟਰ ਵਿਨੇਦੀਪ ਸਿੰਘ, ਜਸਪ੍ਰੀਤ ਸਿੰਘ, ਅਮਰੀਕ ਸਿੰਘ, ਸੁਖਜੀਤ ਸਿੰਘ, ਹਰਜਿੰਦਰ ਸਿੰਘ ਜਿੰਦੀ, ਗੁਰਦੀਪ ਸਿੰਘ, ਕੁਲਦੀਪ ਸਿੰਘ ਬਾਬੂ, ਜਸਵੰਤ ਸਿੰਘ ਘੁਮਾਣ ਅਤੇ ਨੰਬਰਦਾਰ ਨਾਹਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

ਧੂਰੀ: ਗੁਰੂ ਰਵਿਦਾਸ ਸਭਾ ਧੂਰੀ ਪਿੰਡ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਾਠਸ਼ਾਲਾ ਰੋਡ, ਰੇਲਵੇ ਰੋਡ, ਸਦਰ ਬਾਜ਼ਾਰ, ਲੋਹਾ ਬਾਜ਼ਾਰ ਸਣੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸੰਪੂਰਨ ਹੋਇਆ। ਇਸ ਮੌਕੇ ਰਾਗੀ ਜਥਿਆਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਵਾਰਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਆਗੂਆਂ ਵਿੱਚ ਜੰਗ ਸਿੰਘ, ਧਰਮਪਾਲ ਸਿੰਘ, ਜੋਗਿੰਦਰ ਸਿੰਘ ਜੱਗੀ ਤੋਂ ਇਲਾਵਾ ਜਤਿੰਦਰ ਸਿੰਘ ਸੋਨੀ ਮੰਡੇਰ ਸਣੇ ਵੱਡੀ ਗਿਣਤੀ ਵਿੱਚ ਪਤਵੰਤਿਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਲੁਆਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
×