DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਗੁਰੂਆਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।-ਫੋਟੋ : ਓਬਰਾਏ
Advertisement
ਨਿੱਜੀ ਪੱਤਰ ਪ੍ਰੇਰਕ

ਖੰਨਾ, 11 ਫ਼ਰਵਰੀ

Advertisement

ਇਥੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਮਲੋਹ ਰੋਡ ਖੰਨਾ ਵੱਲੋਂ ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਖ ਅਖੰਡ ਪਾਠ ਆਰੰਭੇ ਗਏ ਤੇ ਮਗਰੋਂ ਪੰਜ ਪਿਆਰਿਆਂ ਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬੈਂਡ ਪਾਰਟੀਆਂ, ਗਤਕਾ ਪਾਰਟੀਆਂ, ਘੋੜੇ, ਊਠ, ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਸੰਗਤ ਸ਼ਾਮਲ ਹੋਈ।

Advertisement

ਬੀਬੀਆਂ ਨੇ ਨਗਰ ਕੀਰਤਨ ਦੇ ਰਸਤੇ ਵਿੱਚ ਝਾੜੂ ਦੀ ਸੇਵਾ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਹਰਜੀਤ ਸਿੰਘ ਭਾਟੀਆ ਨੇ ਸੰਗਤ ਨੂੰ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਉਤਸ਼ਾਹਿਤ ਕੀਤਾ। ਇਹ ਨਗਰ ਕੀਰਤਨ ਅਮਲੋਹ ਰੋਡ ਤੋਂ ਆਰੰਭ ਹੋ ਕੇ ਗੁਰੂ ਨਾਨਕ ਨਗਰ, ਨਿਊ ਮਾਡਲ ਟਾਊਨ, ਗੁਲਮੋਹਰ ਨਗਰ, ਕ੍ਰਿਸ਼ਨਾ ਨਗਰ, ਕਿਤਾਬ ਬਜ਼ਾਰ, ਲਲਹੇੜੀ ਚੌਕ, ਗੁਰਦੁਆਰਾ ਕਲਗੀਧਰ ਸਾਹਿਬ, ਮਲੇਰਕੋਟਲਾ ਰੋਡ, ਪੀਰਖਾਨਾ ਰੋਡ, ਰਵਿਦਾਸ ਮੰਦਰ, ਭਗਤ ਸਿੰਘ ਕਲੋਨੀ ਅਤੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ।

ਸ਼ਹਿਰ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਥਾਂ ਥਾਂ ਸਵਾਗਤੀ ਗੇਟ ਲਾਏ ਗਏ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੁਧੀਰ ਸੋਨੂੰ, ਗੁਰਪ੍ਰੀਤ ਨਾਗਪਾਲ, ਜੋਗਿੰਦਰ ਜੱਗੀ, ਜ਼ੋਰਾ ਸਿੰਘ, ਗੁਰਦੀਪ ਸਿੰਘ ਮਦਨ, ਗੁਰਪ੍ਰੀਤ ਗੋਗੀ, ਮਨਜੀਤ ਸਿੰਘ, ਗੁਰਮੀਤ ਸਿੰਘ, ਦਲਵੀਰ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਰਣਧੀਰ ਸਿੰਘ, ਜਸਵਿੰਦਰ ਸਿੰਘ, ਮੋਹਨ ਸਿੰਘ, ਹਰਵਿੰਦਰ ਸਿੰਘ, ਜਗਜੀਤ ਸਿੰਘ, ਨਛੱਤਰ ਸਿੰਘ, ਗੁਲਜ਼ਾਰ ਸਿੰਘ, ਬੇਅੰਤ ਸਿੰਘ, ਲਵਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement
×